View in English:
January 9, 2025 10:52 pm

CM ਮਾਨ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜਨਵਰੀ 8

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

View in English