ਦੇਸ਼-ਦੁਨੀਆ

ਦਿੱਲੀ ਵਿਚ ਕਰਫਿ਼ਉ ‘ਚ ਵਾਧਾ : ਸ਼ਨੀਵਾਰ-ਐਤਵਾਰ ਨੂੰ ਬੰਦ ਰਹੇਗੀ ਰਾਜਧਾਨੀ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 4

ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਵੀਕੈਂਡ ਕਰਫਿਊ ਲਗਾਉਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਅਧਿਕਾਰਤ ਐਲਾਨ ਹੋਣਾ ਬਾਕੀ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਡੀਡੀਐਮਏ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਪਹਿਲ ਦੇ ਆਧਾਰ ‘ਤੇ ਘਰ ਤੋਂ ਕੰਮ ਕਰੇਗੀ। ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਇਸ ਲਈ ਨਿਯਮ ਤੈਅ ਕੀਤੇ ਜਾਣਗੇ। ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਬੈਠਕ ਖਤਮ ਹੋ ਗਈ ਹੈ ਅਤੇ ਇਸ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇੱਕ ਪ੍ਰੈਸ ਕਾਨਫਰੰਸ ਰਾਹੀਂ ਜਲਦੀ ਹੀ ਦੇਣਗੇ।