ਦੇਸ਼-ਦੁਨੀਆ

ਦਿੱਲੀ: ਮੰਗੋਲਪੁਰੀ ‘ਚ ਜੁੱਤੀਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਦਸੰਬਰ 27

ਦਿੱਲੀ ਦੇ ਮੰਗੋਲਪੁਰੀ ਸਥਿਤ ਜੁੱਤੀ ਫੈਕਟਰੀ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਇਕ-ਇਕ ਕਰਕੇ 20 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕੰਮ ‘ਚ ਲੱਗੇ ਹੋਏ ਹਨ। ਇਹ ਅੱਗ ਕਦੋਂ ਅਤੇ ਕਿਵੇਂ ਲੱਗੀ ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜੁੱਤੀ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ ਇੰਨੀ ਭਿਆਨਕ ਹੈ ਕਿ ਧੂੰਏਂ ਦੇ ਗੁਬਾਰ ਨਾਲ ਆਸਪਾਸ ਦਾ ਸਾਰਾ ਆਸਮਾਨ ਕਾਲਾ ਹੋ ਗਿਆ ਹੈ। ਇਸ ਹਾਦਸੇ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।