ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 14
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਿਉਂਕਿ ਮਰੀਜ਼ਾਂ ਦੇ ਹਸਪਤਾਲ ‘ਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ਿੰਮੇਵਾਰ ਰਵੱਈਆ ਕਰਨ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਨੇ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲ ‘ਚ ਪੂਰੇ ਬਿਸਤਰ (ਬੈੱਡ) ਹਨ।
ਉਨ੍ਹਾਂ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮਾਮਲੇ ਵਧ ਰਹੇ ਹਨ ਪਰ ਮਰੀਜ਼ਾਂ ਦੇ ਹਸਪਤਾਲ ‘ਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਅਸੀਂ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲਾਂ ‘ਚ ਬਿਸਤਰਿਆਂ ਦੀ ਕਮੀ ਨਹੀਂ ਹੈ।
Facebook Page:https://www.facebook.com/factnewsnet
See videos:https://www.youtube.com/c/TheFACTNews/videos