ਦੇਸ਼-ਦੁਨੀਆ

ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ‘ਚ ਨਗਰ ਨਿਗਮ ਚੋਣਾਂ ਕਰਵਾਉਣ ਦੀ ਮੰਗ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 11

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਸ਼ਟਰੀ ਰਾਜਧਾਨੀ ‘ਚ ਨਗਰ ਨਿਗਮ ਚੋਣਾਂ ਕਰਵਾਉਣ ਦੀ ਮੰਜੂਰੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਟਾਲਣ ਨਾਲ ਲੋਕਤੰਤਰੀ ਪ੍ਰਣਾਲੀ ਕਮਜ਼ੋਰ ਹੁੰਦੀ ਹੈ।

ਦਿੱਲੀ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮਾਂ ਦੇ ਰਲੇਵੇਂ ਬਾਰੇ ਕੇਂਦਰ ਤੋਂ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਦਿੱਲੀ ਨਗਰ ਨਿਗਮ, ਉੱਤਰੀ ਦਿੱਲੀ ਨਗਰ ਨਿਗਮ ਅਤੇ ਪੂਰਬੀ ਦਿੱਲੀ ਨਗਰ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਟਾਲ ਦਿੱਤਾ ਸੀ। ਉਸ ਨੇ ਕਿਹਾ ਸੀ ਕਿ ਉਹ ਦਿੱਲੀ ਦੀਆਂ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਲਈ ਬਿੱਲ ਲਿਆਉਣ ਦੀ ਕੇਂਦਰ ਦੀ ਯੋਜਨਾ ਤੋਂ ਬਾਅਦ ਚੋਣਾਂ ਕਰਵਾਉਣ ਦੇ ਮੁੱਦੇ ‘ਤੇ ਕਾਨੂੰਨੀ ਸਲਾਹ ਲਵੇਗਾ। ਕੇਜਰੀਵਾਲ ਨੇ ਪੁੱਛਿਆ ਕਿ ਜਨਤਾ ਇਸ ਕਦਮ ‘ਤੇ ਸਵਾਲ ਉਠਾ ਰਹੀ ਹੈ। ਕੇਂਦਰ ਪਿਛਲੇ 7-8 ਸਾਲਾਂ ਤੋਂ ਸੱਤਾ ‘ਚ ਹੈ, ਉਨ੍ਹਾਂ ਨੇ ਪਹਿਲਾਂ ਇਨ੍ਹਾਂ ਨੂੰ ਏਕੀਕਰਨ ਕਿਉਂ ਨਹੀਂ ਕੀਤਾ?

Facebook Page:https://www.facebook.com/factnewsnet

See videos:https://www.youtube.com/c/TheFACTNews/videos