ਦੇਸ਼-ਦੁਨੀਆ

ਦਿੱਲੀ ’ਚ ਵੀਕੈਂਡ ਕਰਫਿਊ ਖਤਮ ਕਰਨ ਲਈ ਕੇਜਰੀਵਾਲ ਨੇ ਉਪ-ਰਾਜਪਾਲ ਨੂੰ ਭੇਜਿਆ ਪ੍ਰਸਤਾਵ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 21

ਦਿੱਲੀ, ਮਹਾਰਾਸ਼ਟਰ ਸਮੇਤ ਕਈ ਸੂਬਿਆਂ ’ਚ ਕੋਰੋਨਾ ਦੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ। ਦਿੱਲੀ ’ਚ ਵੀ ਇਨਫੈਕਸ਼ਨ ਦਰ ’ਚ ਕਾਫੀ ਗਿਰਾਵਟ ਆਈ ਹੈ, ਜਿਸਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਰਾਜਧਾਨੀ ’ਚ ਲੱਗੀਆਂ ਕੋਰੋਨਾ ਪਾਬੰਦੀਆਂ ਹਟਾਉਣ ਦਾ ਫੈਸਲਾ ਲਿਆ ਹੈ। ਦਿੱਲੀ ’ਚ ਲਗਾਏ ਗਏ ਵੀਕੈਂਡ ਕਰਫਿਊ ਨੂੰ ਕੇਜਰੀਵਾਲ ਸਰਕਾਰ ਨੇ ਹਟਾਉਣ ਦਾ ਫੈਸਲਾ ਲਿਆ ਹੈ।

ਦਿੱਲੀ ਸਰਕਾਰ ਨੇ ਇਸਦਾ ਪ੍ਰਸਤਾਵ ਉਪ-ਰਾਜਪਾਲ ਨੂੰ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਜ਼ਾਰਾਂ ’ਚ ਦੁਕਾਨਾ ਖੋਲ੍ਹਣ ਲਈ ਲਾਗੂ ਆਡ-ਈਵਨ ਸਿਸਟਮ ਨੂੰ ਵੀ ਖ਼ਤਮ ਕੀਤਾ ਜਾਵੇਗਾ। ਨਿੱਜੀ ਦਫ਼ਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾਣਗੇ। ਸੂਤਰਾਂ ਮੁਤਾਬਕ, ਦਿੱਲੀ ’ਚ ਕੋਰੋਨੇ ਦੇ ਘਟਦੇ ਮਾਮਲਿਆਂ ਦੇ ਮੱਦੇਨਜ਼ਰ ਕੇਜਰੀਵਾਲ ਨੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।

Facebook Page: https://www.facebook.com/factnewsnet

See videos:https://www.youtube.com/c/TheFACTNews/videos