ਦੇਸ਼-ਦੁਨੀਆ

ਸਤਿਯੇਂਦਰ ਜੈਨ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ : ਕੇਜਰੀਵਾਲ

ਫ਼ੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 23

ਦਿੱਲੀ ਦੇ ਸੀਐੱਮ ਕੇਜਰੀਨਾਲ ਨੇ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਹੈ ਕਿ ਸਰਕਾਰ ਸਤਿਯੇਂਦਰ ਜੈਨ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਪੰਜ ਸੂਬਿਆਂ ਦੀਆਂ ਚੋਣਾਂ ਨੂੰ ਦੇਖਦੇ ਹੋਏ ਕੇਂਦਰੀ ਜਾਂਚ ਏਜੰਸੀਆਂ ਸਰਗਰਮ ਹੋ ਰਹੀਆਂ ਹਨ। ਪੰਜਾਬ ਦੀਆਂ ਵੋਟਾਂ ਤੋਂ ਕੁਝ ਦਿਨ ਪਹਿਲਾਂ ਹੀ ਸਰਕਾਰ ਸਤਿਯੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਪੰਜਾਬ ਤੋਂ ਦਿੱਲੀ ਵਾਪਸ ਪਰਤੇ ਅਰਵਿੰਦ ਕੇਜਰੀਵਾਲ ਨੇ ਡਿਜ਼ੀਟਲ ਪ੍ਰੈਸ ਕਾਨਫਰੰਸ ਰਾਹੀਂ ਇਹ ਗੱਲ ਕਹੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਵੀ ਦੋ ਵਾਰ ਰੇਡ ਕਰਵਾ ਚੁੱਕੀ ਹੈ ਪਰ ਸਾਨੂੰ ਇਸ ਦਾ ਡਰ ਨਹੀਂ ਹੈ। ਕੀ ਕਰਨਗੇ ਕੁਝ ਦਿਨ ਸਤਿਯੇਂਦਰ ਜੈਨ ਨੂੰ ਗ੍ਰਿਫ਼ਤਾਰ ਰੱਖਣਗੇ। ਅਸੀਂ ਡਰਨ ਵਾਲੇ ਨਹੀਂ ਹਾਂ। ਅਸੀਂ ਚੰਨੀ ਵਾਂਗ ਡਰਨ ਵਾਲੇ ਨਹੀਂ ਹਾਂ। ਚੰਨੀ ਸਾਹਿਬ ਦੇ ਕਿਸੇ ਰਿਸ਼ਤੇਦਾਰ ਦੇ ਘਰ ਈਡੀ ਦੇ ਲੋਕ ਗਏ ਸੀ, ਨੋਟਾਂ ਦੀਆਂ ਥੱਦੀਆਂ ਮਿਲ ਰਹੀਆਂ ਸੀ। ਚੰਨੀ ਪੂਰੀ ਤਰ੍ਹਾਂ ਘਬਰਾਏ ਹੋਏ ਸੀ।ਪਰ ਅਸੀਂ ਕੋਈ ਗਲਤ ਕੰਮ ਨਹੀਂ ਕੀਤਾ ਹੈ। ਇਸ ਲਈ ਅਸੀ ਜਾਂਚ ਏਜੰਸੀਆਂ ਦਾ ਹੱਸ ਕੇ ਹੀ ਸਵਾਗਤ ਕਰਾਂਗੇ।

Facebook Page: https://www.facebook.com/factnewsnet

See videos: https://www.youtube.com/c/TheFACTNews/videos