ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੀ ਤਾਰੀਖ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੁਲਾਈ 22

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 22 ਅਗਸਤ ਨੁੰ ਹੋਣਗੀਆਂ। ਇਸ ਗੱਲ ਦਾ ਫੈਸਲਾ ਅੱਜ ਦਿੱਲੀ ਹਾਈ ਕੋਰਟ ਵਿਚ ਹੋ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਛੇਤੀ ਚੋਣਾਂ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸਦੀ ਅੱਜ ਸੁਣਵਾਈ ਹੋਈ ਹੈ|ਉਹਨਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਅੱਜ ਅਦਾਲਤ ਵਿਚ ਕਿਹਾ ਹੈ ਕਿ ਕਮੇਟੀ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣਗੀਆਂ ਜਿਹਨਾਂ ਦਾ ਨਤੀਜਾ 25 ਅਗਸਤ ਨੁੰ ਆਵੇਗਾ।ਉਹਨਾਂ ਕਿਹਾ ਕਿ ਅਕਾਲੀ ਦਲ ਇਸ ਫੈਸਲੇ ਦਾ ਸਵਾਗਤ ਕਰਦਾ ਹੈ ਤੇ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

More from this section