ਦੇਸ਼-ਦੁਨੀਆ

ਦਿੱਲੀ ‘ਚ ਕੋਰੋਨਾ ਮਾਮਲੇ ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 12

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਅੱਜ ਕਿਹਾ ਕਿ ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਦੇ ਮਾਮਲੇ ਸਥਿਰ ਹੋ ਗਏ ਹਨ ਅਤੇ ਜਲਦ ਹੀ ਇਨ੍ਹਾਂ ਦੇ ਘੱਟ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨਫੈਕਸ਼ਨ ਦਰ ਨਾਲ ਮਾਮਲਿਆਂ ਦੇ ਸਿਖ਼ਰ ‘ਤੇ ਪਹੁੰਚਣ ਦਾ ਅੰਦਾਜਾ ਨਹੀਂ ਲਗਾਇਆ ਜਾ ਸਕਦਾ ਹੈ ਅਤੇ ਕਿਹਾ ਕਿ ਦਿੱਲੀ ‘ਚ ਅੱਜ 25 ਹਜ਼ਾਰ ਦੇ ਨੇੜੇ-ਤੇੜੇ ਨਵੇਂ ਮਾਮਲੇ ਆ ਸਕਦੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਮਰੀਜ਼ਾਂ ਦੇ ਹਸਪਤਾਲ ‘ਚ ਦਾਖ਼ਲ ਹੋਣ ਦੀ ਦਰ ਸਥਿਰ ਹੈ ਅਤੇ ਮਾਮਲੇ ਵੀ ਸਥਿਰ ਹੋ ਗਏ ਹਨ। ਹਸਪਤਾਲ ‘ਚ ਹਾਲੇ ਵੀ ਬੈੱਡ ਖ਼ਾਲੀ ਹਨ।

ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਮਾਮਲਿਆਂ ‘ਚ ਗਿਰਾਵਟ ਸ਼ੁਰੂ ਹੋ ਗਈ ਹੈ ਅਤੇ ਇੱਥੇ ਵੀ ਜਲਦ ਅਜਿਹਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ 2-3 ਦਿਨ ‘ਚ ਸੰਕਰਮਣ ਦੇ ਮਾਮਲੇ ਘੱਟ ਹੋ ਗਏ ਤਾਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਗੰਭੀਰ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਜ਼ਿਆਦਾ ਪਰੇਸ਼ਾਨੀ ਹੋ ਰਹੀ ਹੈ, ਜਦੋਂ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਵੱਧ ਲੋਕ ਹਸਪਤਾਲ ਨਹੀਂ ਆ ਰਹੇ ਹਨ।

Facebook Page: https://www.facebook.com/factnewsnet

See videos: https://www.youtube.com/c/TheFACTNews/videos