ਪੰਜਾਬ

ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਅਦਾਲਤਾਂ ਵਿੱਚ ਮਹੀਨਾਵਾਰ ਲੋਕ ਅਦਾਲਤ 18 ਨੂੰ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਅਗਸਤ 2

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਜੈ ਤਿਵਾੜੀ ਦੀਆਂ ਹਦਾਇਤਾਂ ਉਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਆਰ.ਐਸ. ਰਾਏ ਦੀ ਅਗਵਾਈ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਮਿਤੀ 18 ਅਗਸਤ 2021 ਨੂੰ ਮਹੀਨਾਵਾਰ ਲੋਕ ਅਦਾਲਤ ਲਾਈ ਜਾ ਰਹੀ ਹੈ।

ਇਸ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡਏਬਲ ਓਫੈਂਸਜ਼, ਐੇਨ.ਆਈ. ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਵਿਆਹ ਸਬੰਧੀ ਵਿਵਾਦ, ਕਿਰਤ ਵਿਵਾਦ, ਜ਼ਮੀਨ ਐਕੁਆਇਰ ਦੇ ਮਾਮਲੇ, ਬਿਜਲੀ ਦੇ ਪਾਣੀ ਦੇ ਬਿੱਲਾਂ ਸਬੰਧੀ ਵਿਵਾਦ (ਐਕਸਕਲੂਡਿੰਗ ਨਾਨ-ਕੰਪਾਊਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੇਟਿੰਗ ਟੂ ਪੇਅ ਐਂਡ ਅਲਾਊਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੈਵੇਨਿਊ ਕੇਸ, ਅਦਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇੰਜੈਕਸ਼ਨ ਸੂਟਸ, ਸਪੈਸਿਫਿਕ ਪਰਫਾਰਮੈਂਸ ਆਦਿ ਦੇ ਕੇਸ ਵਿਚਾਰੇ ਜਾਣਗੇ।

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਕੋਈ ਵੀ ਵਿਅਕਤੀ, ਜਿਸ ਦਾ ਕੇਸ ਅਦਾਲਤ ਵਿੱਚ ਲੰਬਤ ਹੈ ਜਾਂ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ। ਇਨ੍ਹਾਂ ਕੈਟਾਗਰੀਆਂ ਅਧੀਨ ਆਉਂਦੇ ਹਨ, ਲੋਕ ਅਦਾਲਤ ਵਿੱਚ ਲਵਾਉਣ ਲਈ ਸਾਦੇ ਕਾਗਜ਼ ਉਤੇ ਦਰਖਾਸਤ ਲਿਖ ਕੇ ਸਬੰਧਤ ਅਦਾਲਤ ਵਿੱਚ ਦੇ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਮਿਤੀ 11 ਸਤੰਬਰ 2021 ਨੂੰ ਰਾਸ਼ਟਰੀ ਲੋਕ ਅਦਾਲਤ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੋਈ ਵੀ ਵਿਅਕਤੀ ਆਪਣਾ ਕੇਸ ਲਵਾ ਸਕਦਾ ਹੈ।

 

More from this section