View in English:
May 1, 2024 10:28 pm

ED ਦਾ ਕੋਰਟ ‘ਚ ਦਾਅਵਾ : ਅਰਵਿੰਦ ਕੇਜਰੀਵਾਲ ਜਾਣਬੁੱਝ ਕੇ ਜੇਲ ‘ਚ ਖਾ ਰਹੇ ਹਨ ਮਿੱਠਾ ਤਾਂ ਜੋ ਮਿਲ ਸਕੇ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 18

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ਕੇਜਰੀਵਾਲ ਨੇ ਵੀਡੀਓ ਕਾਨਫਰੰਸ ਰਾਹੀਂ ਆਪਣੇ ਰੈਗੂਲਰ ਡਾਕਟਰ ਤੋਂ ਸਲਾਹ ਲੈਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਦੌਰਾਨ ਦਿੱਲੀ ਦੀ ਅਦਾਲਤ ‘ਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਹੋਈ। ਜਿਸ ‘ਤੇ ਈਡੀ ਨੇ ਅੱਜ ਅਦਾਲਤ ‘ਚ ਆਪਣਾ ਜਵਾਬ ਦਿੱਤਾ ਹੈ।

ਈਡੀ ਨੇ ਦਾਅਵਾ ਕੀਤਾ ਹੈ ਕਿ ਉਹ ਮੈਡੀਕਲ ਆਧਾਰ ‘ਤੇ ਜ਼ਮਾਨਤ ਲੈਣ ਲਈ ਜਾਣਬੁੱਝ ਕੇ ਮਠਿਆਈਆਂ ਖਾ ਰਹੇ ਹਨ, ਤਾਂ ਜੋ ਉਨ੍ਹਾਂ ਦਾ ਸ਼ੂਗਰ ਲੈਵਲ ਵੱਧ ਜਾਵੇ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਹ ਦਾਅਵਾ ਸੀਬੀਆਈ ਅਤੇ ਈਡੀ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਕੀਤਾ, ਜਿਸ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਕੇਜਰੀਵਾਲ ਦੇ ਡਾਈਟ ਚਾਰਟ ਸਮੇਤ ਇਸ ਕੇਸ ਵਿੱਚ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ।

Leave a Reply

Your email address will not be published. Required fields are marked *

View in English