ਰੋਜ਼ਾ ਸਰੀਫ ਫਤਹਿਗਡ਼੍ਹ ਸਾਹਿਬ ਵਿਖੇ ਈਦ-ਉਲ-ਜੂਹਾ ਦਾ ਤਿਉਹਾਰ ਮਨਾਇਆ

ਫ਼ੈਕ੍ਟ ਸਮਾਚਾਰ ਸੇਵਾ ਫਤਿਹਗੜ੍ਹ ਸਾਹਿਬ, ਜੁਲਾਈ 22

ਰੋਜਾ ਸ਼ਰੀਫ ਫਤਹਿਗਡ਼੍ਹ ਸਾਹਿਬ ਵਿਖੇ ਈਦ-ਉਲ-ਜੂਹਾ “ਬਕਰੀਦ “ਦਾ ਤਿਊਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ , ਇਸ ਮੌਕੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਨੇ ਰੋਜਾ ਸਰੀਫ ਫ਼ਤਹਿਗੜ੍ਹ ਸਾਹਿਬ ਵਿਖੇ ਸਿਜਦਾ ਕੀਤਾ ਅਤੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ

ਇਸ ਮੌਕੇ ਬੀਬੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਈਦ ਦਾ ਤਿਉਹਾਰ ਲੋਕਾਂ ਦੇ ਆਪਸੀ ਪਿਆਰ, ਸਨੇਹ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ , ਈਦ ਸਿਰਫ਼ ਮੁਸਲਮਾਨਾਂ ਦਾ ਹੀ ਨਹੀਂ ਸਗੋਂ ਸਾਰੇ ਲੋਕਾਂ ਦਾ ਮੁਕੱਦਸ ਤਿਉਹਾਰ ਹੈ ਅਤੇ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੀ ਸੱਚੀ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ, ਉਨ੍ਹਾ ਨੇ ਲੋਕਾਂ ਨੂੰ ਨਫ਼ਰਤੀ ਅਤੇ ਫੁੱਟਪਾਊ ਸ਼ਕਤੀਆਂ ਦੇ ਮੁਕਾਬਲੇ ਲਈ ਪਿਆਰ, ਸਾਂਝ ਅਤੇ ਹਮਰਦਰਦੀ ਦੀ ਭਾਵਨਾ ਨਾਲ ਵਿਚਰਨ ਦਾ ਸੱਦਾ ਦਿਤਾ।

ਇਸ ਮੌਕੇ ਰੋਜ਼ਾ ਸਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ,ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ,ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਘੱਟ ਗਿਣਤੀ ਸੈੱਲ ਕਾਂਗਰਸ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਸੈੱਫ ਅਹਿਮਦ, ਪਵਨ ਕਾਲੜਾ,ਨਰਿੰਦਰ ਕੁਮਾਰ ਪ੍ਰਿੰਸ,ਯਸ਼ਪਾਲ ਲਾਹੌਰੀਆ,ਅਮਰਦੀਪ ਬੈਨੀਪਾਲ,ਜਗਜੀਤ ਸਿੰਘ ਕੋਕੀ ਸਾਰੇ ਕੌਂਸਲਰ,ਗੁਰਜੀਤ ਸਿੰਘ ਲੋਗੀ,ਰਵਿੰਦਰ ਸਿੰਘ ਬਾਸੀ,ਰਾਜੀਵ ਸ਼ਰਮਾ ਆਦਿ ਹਾਜ਼ਰ ਸਨ |

More from this section