ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਪ੍ਰੈਲ 9
ਦਿੱਲੀ ’ਚ ਅੱਜ ਸਵੇਰੇ ਆਨੰਦ ਪਰਵਤ ਉਦਯੋਗਿਕ ਖੇਤਰ ’ਚ ਅੱਗ ਲੱਗਣ ਕਾਰਨ ਅਫੜਾ-ਦਫੜੀ ਮਚ ਗਈ। ਆਨੰਦ ਪਰਵਤ ਇਲਾਕੇ ’ਚ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਕਾਮਿਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਅੱਜ ਸਵੇਰੇ ਆਨੰਦ ਪਰਵਤ ਉਦਯੋਗਿਕ ਖੇਤਰ ’ਚ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਨੇ ਦੱਸਿਆ ਕਿ ਇੱਥੇ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਪਹੁੰਚੀਆਂ ਜਿਨ੍ਹਾਂ ਨੇ ਅੱਗ ’ਤੇ ਕਾਬੂ ਪਾਇਆ, ਹੁਣ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ।
ਇਸ ਹਾਦਸੇ ’ਚ ਕੁੱਲ 9 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ’ਚੋਂ 6 ਫਾਇਰ ਬ੍ਰਿਗੇਡ ਦੇ ਕਾਮੇ ਹਨ ਜੋ ਅੱਗ ਬੁਝਾਉਂਦੇ ਸਮੇਂ ਜ਼ਖ਼ਮੀ ਹੋ ਗਏ। ਦਰਅਸਲ, ਅੱਗ ਲੱਗਣ ਕਾਰਨ ਕਈ ਸਿਲੰਡਰ ਬਲਾਸਟ ਹੋਏ ਸਨ ਜਿਸਦੇ ਚਲਦੇ ਫਾਇਰ ਬ੍ਰਿਗੇਡ ਦੇ ਕਾਮੇ ਅਤੇ ਨਾਗਰਿਕਾਂ ਨੂੰ ਮਿਲਾ ਕੇ ਕੁੱਲ 9 ਲੋਕ ਜ਼ਖਮੀ ਹੋ ਗਏ। ਇਨ੍ਹਾਂ ਨੂੰ ਬੀ.ਐੱਲ. ਕਪੂਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਅਤੇ ਸਭ ਦੀ ਹਾਲਤ ਸਥਿਰ ਹੈ।
Facebook Page:https://www.facebook.com/factnewsnet
See videos:https://www.youtube.com/c/TheFACTNews/videos