ਪੰਜਾਬ

ਬਿਕਰਮ ਮਜੀਠੀਆ SIT ਅੱਗੇ ਤੀਜੀ ਵਾਰ ਹੋਏ ਪੇਸ਼

ਫੈਕਟ ਸਮਾਚਾਰ ਸੇਵਾ
ਮੋਹਾਲੀ , ਜਨਵਰੀ 17

ਨਸ਼ਾ ਤਸਕਰਾਂ ਦੀ ਹਮਾਇਤ ਦੇ ਦੋਸ਼ਾਂ ‘ਚ ਘਿਰੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਦੁਬਾਰਾ ਪੜਤਾਲੀਆ ਟੀਮ ਅੱਗੇ ਪੇਸ਼ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਤੋਂ ਲੰਬੀ ਜਾਂਚ-ਪੜਤਾਲ ਕੀਤੀ ਗਈ ਹੈ , ਜਿਸ ਬਾਰੇ ਹਾਲੇ ਕੋਈ ਸੂਚਨਾ ਨਹੀਂ ਦਿੱਤੀ ਗਈ ਹੈ ਪਰ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਤੀਜੀ ਵਾਰ ਉਨ੍ਹਾਂ ਨੂੰ ਤਫ਼ਤੀਸ਼ ‘ਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ। SIT ਨੇ ਮਜੀਠੀਆ ਦੇ ਮੋਬਾਈਲ ‘ਤੇ ਨੋਟਿਸ ਭੇਜਿਆ ਸੀ।

ਮਜੀਠੀਆ ਖ਼ਿਲਾਫ਼ ਮੋਹਾਲੀ ’ਚ ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ’ਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ। ਮੋਹਾਲੀ ਜ਼ਿਲ੍ਹਾ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰਨ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ ਜਿੱਥੋਂ ਉਨ੍ਹਾਂ ਨੂੰ ਸ਼ਰਤਾਂ ਸਮੇਤ ਜ਼ਮਾਨਤ ਮਿਲ ਗਈ।

Facebook Page: https://www.facebook.com/factnewsnet

See videos:https://www.youtube.com/c/TheFACTNews/videos