ਚੰਡੀਗੜ੍ਹ

ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਅਗਸਤ 13

ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ। ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਉਹ ਆਮ ਆਦਮੀ ਪਾਰਟੀ ਜੁਆਇੰਨ ਕਰ ਸਕਦੇ ਹਨ। ਅੱਜ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਪ੍ਰਦੀਪ ਛਾਬੜਾ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਹ ਸਮਾਗਮ ਦਿੱਲੀ ‘ਚ ਹੀ ਆਯੋਜਿਤ ਹੋਇਆ ਹੈ।

ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਾਲ ਛਾਬੜਾ ਦਾ ਗਤੀਰੋਧ ਹੋਣ ਦੇ ਚੱਲਦਿਆਂ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਇਕ ਹਫ਼ਤੇ ਪਹਿਲਾਂ ਹੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਉਹ ਪਿਛਲੇ 2 ਮਹੀਨਿਆਂ ਤੋਂ ਲਗਾਤਾਰ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ‘ਤੇ ਦੋਸ਼ ਲਾ ਰਹੇ ਸਨ ਇਨ੍ਹਾਂ ਦੋਵਾਂ ਆਗੂਆਂ ਤੋਂ ਉਹ ਨਾਰਾਜ਼ ਸਨ।

ਪਿਛਲੇ ਹਫ਼ਤੇ ਪ੍ਰਦੀਪ ਛਾਬੜਾ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਪਾਰਟੀ ਹਾਈਕਮਾਨ ਨੇ ਉਨ੍ਹਾਂ ਦੇ ਅਸਤੀਫ਼ੇ ਨੂੰ ਮਨਜ਼ੂਰ ਨਹੀਂ ਕੀਤਾ ਸੀ। ਪਾਰਟੀ ਪ੍ਰਧਾਨ ਹਰੀਸ਼ ਰਾਵਤ ਨੇ ਪ੍ਰਦੀਪ ਛਾਬੜਾ ਨਾਲ ਫੋਨ ‘ਤੇ ਗੱਲ ਕੀਤੀ ਸੀ। ਹਰੀਸ਼ ਰਾਵਤ ਨੇ ਪ੍ਰਦੀਪ ਛਾਬੜਾ ਨੂੰ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ। ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਦੀਪ ਛਾਬੜਾ ਨੂੰ ਆਮ ਆਦਮੀ ਦੀ ਰਾਸ਼ਟਰੀ ਕਾਰਜਕਰਨੀ ‘ਚ ਥਾਂ ਦਿੱਤੀ ਜਾ ਸਕਦੀ ਹੈ।

More from this section