ਦੇਸ਼-ਦੁਨੀਆ

ਉੱਤਰਾਖੰਡ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਕਿਸ਼ੋਰ ਉਪਾਧਿਆਏ ਭਾਜਪਾ ’ਚ ਸ਼ਾਮਲ

ਫੈਕਟ ਸਮਾਚਾਰ ਸੇਵਾ
ਦੇਹਰਾਦੂਨ, ਜਨਵਰੀ 27

ਉੱਤਰਾਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਕਿਸ਼ੋਰ ਉਪਾਧਿਆਏ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ। ਕੁਝ ਸਮਾਂ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਛੇ ਸਾਲ ਲਈ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਸੀ।

ਕਿਸ਼ੋਰ ਉਪਾਧਿਆਏ ਭਾਜਪਾ ਦੇ ਚੋਣ ਇੰਚਾਰਜ ਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ। ਚਰਚਾ ਹੈ ਕਿ ਉਨ੍ਹਾਂ ਨੂੰ ਟਿਹਰੀ ਤੋਂ ਭਾਜਪਾ ਆਪਣਾ ਉਮੀਦਵਾਰ ਬਣਾ ਰਹੀ ਹੈ।

Facebook Page: https://www.facebook.com/factnewsnet

See videos: https://www.youtube.com/c/TheFACTNews/videos