ਚੰਡੀਗੜ੍ਹ

ਚੰਡੀਗੜ੍ਹ ’ਚ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਵਿਰੋਧ

ਬਜਰੰਗ ਦਲ ਨੇ ਫੂਕਿਆ ਪੁਤਲਾ

ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 27

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦਾ ਚੰਡੀਗੜ੍ਹ ’ਚ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਮੁਸਤਫ਼ਾ ਦਾ ਇਹ ਵਿਰੋਧ ਚੰਡੀਗੜ੍ਹ ਸਥਿਤ ਹਿੰਦੂ ਸੰਗਠਨ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂਂ ਕੀਤਾ ਜਾ ਰਿਹਾ ਹੈ। ਇਨ੍ਹਾਂ ਦੋਵੇਂਂ ਹਿੰਦੂ ਜਥੇਬੰਦੀਆਂਂ ਵੱਲੋਂਂ ਸ਼ਹਿਰ ’ਚ ਅਰਥੀ ਫੂਕ ਮਾਰਚ ਕੱਢ ਕੇ ਮੁਸਤਫ਼ਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦਾ ਇਹ ਵਿਰੋਧ ਹਿੰਦੂਆਂਂ ਖ਼ਿਲਾਫ਼ ਕੀਤੀ ਗਈ ਅਸ਼ਲੀਲ ਟਿੱਪਣੀ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਮੁਸਤਫ਼ਾ ਦੇ ਹਿੰਦੂ ਵਿਰੋਧੀ ਬਿਆਨ ਤੋਂਂ ਹਿੰਦੂ ਸੰਗਠਨ ਨਾਰਾਜ਼ ਹਨ।

ਵਿਸ਼ਵ ਹਿੰਦੂ ਪ੍ਰੀਸ਼ਦ ਚੰਡੀਗੜ੍ਹ ਦੇ ਮੰਤਰੀ ਅੰਕੁਸ਼ ਗੁਪਤਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਹੰਮਦ ਮੁਸਤਫ਼ਾ ਖ਼ਿਲਾਫ਼ ਦਰਜ ਕੇਸ ’ਚ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਸ ਦੀ ਪਤਨੀ ਰਜ਼ੀਆ ਸੁਲਤਾਨਾ ਨੂੰ ਚੋਣ ਲੜਨ ਤੋਂ ਰੋਕਿਆ ਜਾਵੇ। ਚੰਡੀਗੜ੍ਹ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਨੇ ਕਿਹਾ ਕਿ ਮੁਹੰਮਦ ਮੁਸਤਫ਼ਾ ਨੇ ਮਲੇਰਕੋਟਲਾ ’ਚ ਇੱਕ ਰੈਲੀ ਦੌਰਾਨ ਬਹੁਤ ਹੀ ਨਿੰਦਣਯੋਗ ਤੇ ਭੱਦਾ ਬਿਆਨ ਦਿੱਤਾ ਸੀ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਹਿੰਦੂ ਸਮਾਜ ਨੂੰ ਨਫ਼ਰਤ ਕਰਨ ਵਾਲੇ ’ਤੇ ਮੁਕਦਮਾ ਦਰਜ ਕਰੇ ਅਤੇ ਉਸ ਦੀ ਪਤਨੀ ਨੂੰ ਚੋਣ ਲੜਨ ’ਤੇ ਪਾਬੰਦੀ ਲਗਾਵੇ।

Facebook Page: https://www.facebook.com/factnewsnet

See videos: https://www.youtube.com/c/TheFACTNews/videos