ਪੰਜਾਬ

ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਹੁਣ ਤਖ਼ਤ ਕੇਸਗੜ੍ਹ ਦੇ ਜਥੇਦਾਰ ਨੇ ਵੀ ਸਰਕਾਰੀ ਸੁਰੱਖਿਆ ਕੀਤੀ ਵਾਪਸ

ਫੈਕਟ ਸਮਾਚਾਰ ਸੇਵਾ

ਸ੍ਰੀ ਅਨੰਦਪੁਰ ਸਾਹਿਬ, ਮਈ 28 ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਅੱਜ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।

ਗਿਆਨੀ ਰਘਬੀਰ ਸਿੰਘ ਨੇ ਆਪਣੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੂੰ ਅੱਜ ਆਪੋ-ਆਪਣੇ ਹੈੱਡ ਕੁਆਰਟਰਾਂ ’ਤੇ ਜਾਣ ਲਈ ਕਹਿ ਦਿੱਤਾ ਹੈ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਹ ਸਵੈ-ਰੱਖਿਆ ਕਰਨ ਦੇ ਸਮਰੱਥ ਹਨ।

Facebook Page:https://www.facebook.com/factnewsnet

See videos:https://www.youtube.com/c/TheFACTNews/videos