ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ’ਚ ਦਾਖ਼ਲ

ਫੈਕਟ ਸਮਾਚਾਰ ਸੇਵਾ ਸ੍ਰੀ ਆਨੰਦਪੁਰ ਸਾਹਿਬ , ਸਤੰਬਰ 22

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪਿਆ ਹੈ। ਸਿਹਤ ਵਿਗੜਨ ਉਪਰੰਤ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਓਕਸ ਫੋਰਡ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਕੁਝ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ, ਜਿਸ ਦੇ ਚਲਦਿਆਂ ਕੱਲ੍ਹ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੇ ਬਾਅਦ ਤੁਰੰਤ ਜਲੰਧਰ ਵਿਖੇ ਓਕਸ ਫੋਰਡ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਸਬੰਧੀ ਡਾ. ਗੁਰਬੀਰ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।