ਧਰਮ ਤੇ ਵਿਰਸਾ

ਅਲਬਰਟਾ ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਨੂੰ ਮਾਇਕ ਸਹਾਇਤਾ ਦੇਣ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਕੈਲਗਰੀ, ਜੁਲਾਈ 20

ਕੋਵਿਡ ਮਹਾਮਾਰੀ ਨੇ ਪੂਰੇ ਸੰਸਾਰ ਨੂੰ ਆਰਥਿਕ ਤੌਰ ‘ਤੇ ਵੱਡੀ ਸੱਟ ਮਾਰੀ ਜਿਸ ਦੌਰਾਨ ਲੋਕਾਂ ਨੂੰ ਵੱਡੇ ਪੱਧਰ ‘ਤੇ ਕਈ ਪੱਖਾਂ ਤੋਂ ਨੁਕਸਾਨ ਹੋਇਆ। ਇਸ ਸਮੇਂ ਦੌਰਾਨ ਜਿੱਥੇ ਹਰ ਵਿਅਕਤੀ ਨੇ ਇਕ ਦੂਜੇ ਦਾ ਸਾਥ ਦਿੱਤਾ ਉੱਥੇ ਹੀ ਸਮਾਜ ਭਲਾਈ ਤੇ ਧਾਰਮਿਕ ਸੰਸਥਾਵਾਂ ਨੇ ਵੀ ਪੂਰਾ ਸਹਿਯੋਗ ਕੀਤਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਲਬਰਟਾ ਸੂਬੇ ਦੀ ਟਰਾਂਸਪੋਰਟ ਮਨਿਸਟਰ ਰਾਜਨ ਸਾਹਨੀ ਨੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਪਹੁੰਚਣ ‘ਤੇ ਕੀਤਾ।

ਉਨ੍ਹਾਂ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ‘ਚ ਨਤਮਸਤਕ ਹੁੰਦਿਆਂ ਗੁਰਦੁਆਰਾ ਕਮੇਟੀ ਵੱਲੋਂ ਕੋਵਿਡ ਦੌਰਾਨ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਸੂਬਾ ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਨੂੰ 4 ਲੱਖ 50 ਹਜ਼ਾਰ ਡਾਲਰ ਦੇਣ ਦਾ ਵਾਅਦਾ ਕੀਤਾ ਤੇ ਭਵਿੱਖ ‘ਚ ਗੁਰਦੁਆਰਾ ਕਮੇਟੀ ਨੂੰ ਹਰ ਤਰਾਂ ਨਾਲ ਸਹਿਯੋਗ ਕਰਨ ਦਾ ਭਰੋਸਾ ਦਿੱਤਾ।

ਇਸ ਸਮੇਂ ਗੁਰਦੁਆਰਾ ਕਮੇਟੀ ਤੇ ਪ੍ਰਧਾਨ ਅਮਨਪ੍ਰੀਤ ਸਿੰਘ ਗਿੱਲ ਨੇ ਮਨਿਸਟਰ ਰਾਜਨ ਸਾਹਨੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਤੇ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਗਿਆ।