ਫ਼ੈਕਟ ਸਮਾਚਾਰ ਸੇਵਾ
ਪਟਿਆਲਾ , ਜਨਵਰੀ 23 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਥ ਦੇ ਮਹਾਨ ਵਿਦਵਾਨ ਅਕਾਲੀ ਕੌਰ ਸਿੰਘ ਨਿਹੰਗ ਸਿੰਘ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਜ਼ੂਰੀ ਕੀਰਤਨੀ ਜਥਿਆਂ ਭਾਈ ਜਸਵਿੰਦਰ ਸਿੰਘ ਅਤੇ ਭਾਈ ਹਰਕੀਰਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਮੁੱਖਵਾਕ ਭਾਈ ਅਜਮੇਰ ਸਿੰਘ ਨੇ ਲਿਆ ਅਤੇ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਸੰਗਤਾਂ ਨੂੰ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਨੇ ਪੰਥ ਦੇ ਮਹਾਨ ਵਿਦਵਾਨ ਅਕਾਲੀ ਕੌਰ ਸਿੰਘ ਨਿਹੰਗ ਸਿੰਘ ਦੇ ਇਤਿਹਾਸ ਨਾਲ ਜੋੜਦਿਆਂ ਕਿਹਾ ਕਿ ਇਤਿਹਾਸ ਦੇ ਸਫਾਂ ’ਚ ਅਕਾਲੀ ਕੌਰ ਸਿੰਘ ਜੀ ਦਾ ਵੱਡਮੁੱਲਾ ਯੋਗਦਾਨ ਰਿਹਾ, ਜਿਨ੍ਹਾਂ ਦਾ ਸਮੁੱਚਾ ਜੀਵਨ ਸਾਰਿਆਂ ਲਈ ਪ੍ਰੇਰਨਾਮਈ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਅਨਿਲ ਸੇਵਕ ਵਜੋਂ ਇਕ ਸਨ ਅਕਾਲੀ ਕੌਰ ਜੋ ਬਹੁਤ ਵੱਡੇ ਵਿਦਵਾਨ ਅਤੇ ਪ੍ਰਚਾਰਕ ਸਨ, ਜਿਸ ਕਾਰਨ ਸਿੱਖ ਰਾਜ ਘਰਾਣਿਆਂ, ਸਿੱਖ ਸੰਗਤਾਂ ਵਿਚ ਵੱਡਾ ਸਤਿਕਾਰ ਸੀ ਅਤੇ ਸੰਤ ਸਿਪਾਹੀ ਦੀਆਂ ਮਿਸਾਲੀ ਸਖਸ਼ੀਅਤਾਂ ਵਿਚ ਅਕਾਲੀ ਕੌਰ ਸਿੰਘ ਨਿਹੰਗ ਸਿੰਘ ਦਾ ਨਾਂ ਵੀਹਵੀਂ ਸਦੀ ਦੀ ਦੁਰਲੱਭ ਮਿਸਾਲ ਹੈ।
ਇਸ ਮੌਕੇ ਰੱਖੇ ਗਏ ਪਾਠ ਦੇ ਭੋਗ ਗਏ ਅਤੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਪੰਥਕ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਗੁਰਮਤਿ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਕਾਊਂਟੈਂਟ ਵਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ, ਆਤਮ ਪ੍ਰ੍ਰਕਾਸ਼ ਸਿੰਘ ਬੇਦੀ, ਗੁਰਤੇਜ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ ਕੌਲੀ, ਮਨਜੀਤ ਸਿੰਘ ਪਵਾਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
Facebook Page: https://www.facebook.com/factnewsnet
See videos: https://www.youtube.com/c/TheFACTNews/videos