ਫੈਕਟ ਸਮਾਚਾਰ ਸੇਵਾ
ਫਾਜ਼ਿਲਕਾ , ਜਨਵਰੀ 17
ਫਾਜ਼ਿਲਕਾ ਦੇ ਪਿੰਡ ਮੁੱਠਿਆਂ ਵਾਲੀ ਵਿਚ ਪੁਲਸ ਨੂੰ ਇਕ ਹੈਂਡ ਗ੍ਰਨੇਡ ਮਿਲਿਆ ਜਿਸ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਇਸ ਘਟਨਾ ਦੀ ਸੂਚਨਾ ਫ਼ਾਜ਼ਿਲਕਾ ਪੁਲਸ ਨੂੰ ਦਿੱਤੀ ਗਈ। ਫ਼ਾਜ਼ਿਲਕਾ ਦੇ ਡੀ.ਐੱਸ.ਪੀ. ਜ਼ੋਰਾ ਸਿੰਘ ਦੀ ਅਗਵਾਈ ਵਿਚ ਪੁਲਸ ਟੀਮ ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚ ਗਈ, ਜਿਸ ਨੇ ਜਿੰਦਾ ਹੈਂਡ ਗ੍ਰਨੇਡ ਨੂੰ ਆਪਣੇ ਕਬਜ਼ੇ ’ਚ ਲੈ ਕੇ ਸੁਰੱਖਿਅਤ ਥਾਂ ’ਤੇ ਰੱਖਵਾ ਦਿੱਤਾ।
ਇਸ ਸਬੰਧ ’ਚ ਜਾਣਕਾਰੀ ਦਿੰਦੇ ਫਾਜ਼ਿਲਕਾ ਦੇ ਡੀ.ਐੱਸ.ਪੀ. ਨੇ ਦੱਸਿਆ ਕਿ ਪਿਛਲੇ ਸਮੇਂ ਇਸ ਸੇਮਨਾਲੇ ਦੀ ਸਫਾਈ ਕੀਤੀ ਗਈ ਸੀ, ਜਿਸਦੇ ਚੱਲਦੇ ਇਹ ਹੈੱਡ ਗ੍ਰਨੇਡ ਉਸ ਸੇਮਨਾਲੇ ਵਿੱਚੋ ਨਿਕਲੀਆਂ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਹੈਂਡ ਗ੍ਰਨੇਡ ਨੂੰ ਨਸ਼ਟ ਕਰਨ ਵਾਲੀ ਟੀਮ ਨੂੰ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ, ਜਿਨ੍ਹਾਂ ਦੀ ਮਦਦ ਨਾਲ ਜਲਦ ਇਸ ਜਿੰਦਾ ਬੰਬ ਨੂੰ ਨਸ਼ਟ ਕਰ ਦਿੱਤਾ ਜਾਵੇਗਾ।
Facebook Page: https://www.facebook.com/factnewsnet
See videos: https://www.youtube.com/c/TheFACTNews/videos