ਹਰਿਆਣਾ ਦੇ ਮੁੱਖ ਮੰਤਰੀ ਵਲੋਂ ਗੁਰੂਗ੍ਰਾਮ ਇਮਾਰਤ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਦਦ ਰਾਸ਼ੀ ਦੇਣ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਰੋਹਤਕ , ਜੁਲਾਈ 20

ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟੜ ਨੇ ਗੁਰੂਗ੍ਰਾਮ ਜ਼ਿਲ੍ਹੇ ਦੇ ਖਵਾਸਪੁਰ ‘ਚ ਤਿੰਨ ਮੰਜ਼ਿਲਾਂ ਇਮਾਰਤ ਡਿੱਗਣ ਦੇ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਘਟਨਾ ‘ਚ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਇਕ ਲੱਖ ਰੁਪਏ ਦੀ ਆਰਥਿਕ ਮਦਦ ਪ੍ਰਦਾਨ ਕੀਤੀ ਜਾਵੇਗੀ। ਇਸ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਇਹ ਇਮਾਰਤ ਗੁਰੂਗ੍ਰਾਮ ਦੇ ਫਰੂਖਨਗਰ ‘ਚ ਪਟੌਦੀ ਰੋਡ ‘ਤੇ ਸਥਿਤ ਹੈ। ਪੁਲਸ ਦੇ ਅਧਿਕਾਰੀ ਨੇ ਦੱਸਿਆ ਸੀ ਕਿ ਇਕ ਕੰਪਨੀ ਨੇ ਮਜ਼ਦੂਰਾਂ ਦੇ ਰਹਿਣ ਲਈ ਇਹ ਇਮਾਰਤ ਬਣਵਾਈ ਸੀ। ਪੁਲਸ ਨੇ ਦੱਸਿਆ ਕਿ 2 ਮ੍ਰਿਤਕ ਹਰਿਆਣਾ ਦੇ ਭਿਵਾਨੀ ਦੇ ਹਨ, ਜਦੋਂ ਕਿ ਇਕ ਉੱਤਰ ਪ੍ਰਦੇਸ਼ ਦਾ ਹੈ।

More from this section