ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਫ਼ੈਕ੍ਟ ਸਮਾਚਾਰ ਸੇਵਾ ਰਤੀਆ, ਜੁਲਾਈ 23

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਸ਼ਤਾਬਦੀ ਨੂੰ ਸਮਰਪਿਤ ਅਤੇ ਗੁਰਜੀਤ ਸਿੰਘ ਔਲਖ ਨਖਾਟੀਆ ਦੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਦੀ ਖੁਸ਼ੀ ’ਚ ਸ਼ੁਕਰਾਨਾ ਸਮਾਗਮ ਪਿੰਡ ਨਖਾਟੀਆ ਵਿੱਚ ਕਰਵਾਇਆ ਗਿਆ। ਇਸ ਮੌਕੇ ਹਜੂਰੀ ਜਥਾ ਦਾਦੂ ਸਾਹਿਬ ਦੇ ਰਾਗੀਆਂ ਵੱਲੋਂ ਕੀਰਤਨ ਕੀਤਾ ਗਿਆ।

ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਕ ’ਚ ਆਪਣੇ ਸੀਸ ਦੀ ਬਲੀਦਾਨ ਦਿੱਤਾ ਸੀ। ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਾਨੂੰ ਸਿੱਖੀ ਮਰਿਆਦਾ ਕਾਇਮ ਰੱਖਣ ਲਈ ਅਤੇ ਆਪਣੇ ਧਰਮ ਨੂੰ ਬਚਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਗੌਰਵ ਭਰਿਆ ਹੈ ਜਿਸ ਨੂੰ ਕਦੇ ਵੀ ਮਿਟਾਇਆ ਨਹੀ ਜਾ ਸਕਦਾ।

ਇਸ ਮੌਕੇ ਪ੍ਰਬੰਧਕਾਂ ਨੇ ਜਥੇਦਾਰ ਦਾਦੂਵਾਲ ਸਮੇਤ ਸਾਰਿਆਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ। ਸਮਾਗਮ ’ਚ ਸਵਰਨ ਸਿੰਘ ਰਤੀਆ ਮੀਤ ਪ੍ਰਧਾਨ, ਗੁਰਚਰਨ ਸਿੰਘ ਚੀਮੋਂ ਕਾਰਜਕਰਨੀ ਮੈਂਬਰ, ਸੋਹਨ ਸਿੰਘ ਗਰੇਵਾਲ ਮੈਂਬਰ, ਪਲਵਿੰਦਰ ਸਿੰਘ ਗੁਰਾਇਆ ਮੈਂਬਰ, ਗੁਰਜੀਤ ਸਿੰਘ ਔਲਖ ਮੈਂਬਰ, ਬਾਬਾ ਕੁਲਦੀਪ ਸਿੰਘ ਬੇਗੇਪੁਰ, ਬਾਬਾ ਹਾਕਮ ਸਿੰਘ ਖੁੰਭਰ ਪ੍ਰਧਾਨ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਹਰਿਆਣਾ ਅਤੇ ਭਾਈ ਪਰਮਜੀਤ ਸਿੰਘ ਅਹਿਰਵਾਂ ਆਦਿ ਵੀ ਹਾਜ਼ਰ ਸਨ।

More from this section