ਹਰਿਆਣਾ

ਭਰਤੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਰੋਸ ਵਜੋਂ ਐੱਨਐੱਸਯੂਆਈ ਵੱਲੋਂ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਦਫ਼ਤਰ ਦਾ ਘਿਰਾਓ

ਫ਼ੈਕ੍ਟ ਸਮਾਚਾਰ ਸੇਵਾ ਪੰਚਕੂਲਾ, ਅਗਸਤ 10

ਐੱਨਐੱਸਯੂਆਈ ਦੇ ਕਾਰਕੁਨਾਂ ਵੱਲੋਂ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਹ ਪ੍ਰਦਰਸ਼ਨ ਸਿਪਾਹੀ (ਲੜਕੇ) ਦੀ ਭਰਤੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਰੋਸ ਵਜੋਂ ਕੀਤਾ ਗਿਆ। ਕਾਂਗਰਸ ਦੇ ਵਿਦਿਆਰਥੀ ਵਿੰਗ ਦੇ ਇਹ ਆਗੂ ਤੇ ਕਾਰਕੁਨ ਦੇਸ਼ ਭਰ ਵਿਚ ਸਭ ਤੋਂ ਵੱਧ ਪੇਪਰ ਲੀਕ ਕਰਵਾਉਣ ਦਾ ਰਿਕਾਰਡ ਕਾਇਮ ਕਰਨ ਲਈ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਤੇ ਹਰਿਆਣਾ ਸਰਕਾਰ ਨੂੰ ਟਰਾਫੀ ਭੇਟ ਕਰਨ ਲਈ ਪਹੁੰਚੇ ਸਨ।

ਇਸ ਮੌਕੇ ਕਮਿਸ਼ਨ ਦੇ ਦਫ਼ਤਰ ਦੇ ਦੁਆਲੇ ਭਾਰੀ ਪੁਲੀਸ ਬਲ ਤਾਇਨਾਤ ਸੀ। ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਦੀ ਮੌਜੂਦਗੀ ਨੂੰ ਦੇਖਦੇ ਹੋਏ ਪੰਚਕੂਲਾ ਪੁਲੀਸ ਨੇ ਆਲੇ-ਦੁਆਲੇ ਬੈਰੀਕੇਡਿੰਗ ਵੀ ਕੀਤੀ ਗਈ ਸੀ। ਐੱਨਐੱਸਯੂਆਈ ਦੇ ਕਾਰਕੁਨਾਂ ਵੱਲੋਂ ਪੁਲੀਸ ਦੀ ਬੈਰੀਕੇਡਿੰਗ ਤੋੜ ਕੇ ਕਮਿਸ਼ਨ ਦੇ ਮੁੱਖ ਦਫਤਰ ਦਾ ਘਿਰਾਓ ਕੀਤਾ ਗਿਆ। ਐੱਨਐੱਸਯੂਆਈ ਹਰਿਆਣਾ ਦੇ ਸਾਬਕਾ ਪ੍ਰਧਾਨ ਦਿਵਿਆਂਸ਼ੂ ਬੁੱਧੀਰਾਜਾ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਸਿਪਾਹੀ ਦੀ ਭਰਤੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਰੋਸ ਵਜੋਂ ਪ੍ਰਦਰਸ਼ਨ ਕਰਦਿਆਂ ਸਰਕਾਰ ਅਤੇ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ।

ਜ਼ਿਕਰਯੋਗ ਹੈ ਕਿ ਪੁਲੀਸ ਵਿਚ ਸਿਪਾਹੀ (ਪੁਰਸ਼) ਦੀ ਭਰਤੀ ਪ੍ਰੀਖਿਆ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵੱਲੋਂ 7 ਤੇ 8 ਅਗਸਤ 2021 ਨੂੰ ਲਈ ਗਈ ਸੀ ਪਰ 7 ਅਗਸਤ, 2021 ਨੂੰ ਇਸ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਕਮਿਸ਼ਨ ਵੱਲੋਂ ਇਹ ਪ੍ਰੀਖਿਆ ਰੱਦ ਕਰ ਦਿੱਤੀ ਗਈ। ਵਿਰੋਧੀ ਧਿਰਾਂ ਹੁਣ ਐੱਚਈਐੱਸਈ ਤੇ ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਇਸ ਦੌਰਾਨ ਸੰਬੋਧਨ ਕਰਦਿਆਂ ਦਿਵਿਆਂਸ਼ੂ ਬੁੱਧੀਰਾਜਾ ਨੇ ਕਿਹਾ ਕਿ ਇੱਕ ਤਾਂ ਪਹਿਲਾਂ ਹੀ ਕਰੋਨਾਵਾਇਰਸ ਮਹਾਮਾਰੀ ਕਾਰਨ ਨੌਜਵਾਨ ਬੇਰੁਜ਼ਗਾਰ ਬੈਠੇ ਹਨ ਹਨ।

More from this section