ਦੇਸ਼-ਦੁਨੀਆ

ਹੈਲੀਕਾਪਟਰ ਕਰੈਸ਼ : ਚੀਫ਼ ਆਫ਼ ਡਿਫੈਂਸ ਬਿਪਿਨ ਰਾਵਤ ਦੇ ਨਾਲ ਉਨ੍ਹਾਂ ਦੀ ਪਤਨੀ ਮਧੂਲਿਕਾ ਰਾਵਤ ਦੀ ਵੀ ਮੌਤ

ਫੈਕਟ ਸਮਾਚਾਰ ਸੇਵਾ
ਚੇਨਈ, ਦਸੰਬਰ 8

ਤਾਮਿਲਨਾਡੂ ਦੇ ਕੁਨੂਰ ਦੇ ਜੰਗਲਾਂ ਵਿੱਚ ਬੁੱਧਵਾਰ ਨੂੰ ਫੌਜ ਦਾ ਇੱਕ MI-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਵਿੱਚ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਸਮੇਤ ਫੌਜ ਦੇ 14 ਅਧਿਕਾਰੀ ਸਵਾਰ ਸਨ। 4 ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਬਿਪਨ ਰਾਵਤ ਨੂੰ ਵੀ ਲੱਭ ਕੇ ਹਸਪਤਾਲ ਪਹੁੰਚਾਇਆ ਗਿਆ ਸੀ।

ਉਥੇ ਪਹੁੰਚਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਬਹੁਤ ਕੋਸਿ਼ਸ਼ ਕੀਤੀ ਪਰ ਆਖ਼ਰਕਾਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ ਹੈ। ਇਸਦੇ ਨਾਲ ਹੀ ਬੀਪੀਨ ਰਾਵਤ ਦੀ ਪਤਨੀ ਮਧੂਲਿਕਾ ਰਾਵਤ ਦੀ ਵੀ ਮੌਤ ਹੋ ਗਈ ਹੈ। ਹਾਦਸੇ ਦੇ ਕਰੀਬ ਇਕ ਘੰਟੇ ਬਾਅਦ ਦੱਸਿਆ ਗਿਆ ਸੀ ਕਿ ਜਨਰਲ ਰਾਵਤ ਨੂੰ ਵੈਲਿੰਗਟਨ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ ਸੀ।