ਫੈਕਟ ਸਮਾਚਾਰ ਸੇਵਾ
ਜੋਸ਼ੀਮਠ , ਅਪ੍ਰੈਲ 5
ਸਿੱਖਾਂ ਦੇ ਪਵਿੱਤਰ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਦੀ ਹਾਜ਼ਰੀ ਵਿੱਚ ਹੋਈ ਕਮੇਟੀ ਦੀ ਮੀਟਿੰਗ ਵਿੱਚ 20 ਮਈ ਨੂੰ ਹੇਮਕੁੰਟ ਸਾਹਿਬ ਦੇ ਕਪਾਟ ਨੂੰ ਸੰਗਤਾਂ ਲਈ ਖੋਲ੍ਹਣ ਦਾ ਫੈਸਲਾ ਕੀਤਾ ਗਿਆ।
ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁਖ ਸਕੱਤਰ ਐਸ.ਐਸ.ਸੰਧੂ ਨਾਲ ਮੁਲਾਕਾਤ ਕੀਤੀ। ਗੱਲਬਾਤ ਦੌਰਾਨ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਟਰੱਸਟ ਵੱਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਇਸ ਸਾਲ 20 ਮਈ ਤੋਂ ਹੇਮਕੁੰਟ ਯਾਤਰਾ ਸ਼ੁਰੂ ਕੀਤੀ ਜਾਵੇਗੀ। ਜਦਕਿ ਇਸ ਵਾਰ ਚਾਰਧਾਮ ਯਾਤਰਾ 22 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਦੇਸ਼-ਦੁਨੀਆ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਤਿਆਰੀਆਂ ‘ਚ ਲੱਗੀ ਹੋਈ ਹੈ। ਸਰਕਾਰ ਨੂੰ ਆਸ ਹੈ ਕਿ ਚਾਰਧਾਮ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਨਵਾਂ ਰਿਕਾਰਡ ਬਣਾਏਗੀ।