ਖੇਡ

ਓਲੰਪਿਕ ਸੋਨ ਤਮਗਾ ਜੇਤੂ ਅਤੇ ਹਾਕੀ ਟੀਮ ਦੇ ਕਪਤਾਨ ਚਰਨਜੀਤ ਸਿੰਘ ਦਾ ਦੇਹਾਂਤ

ਫੈਕਟ ਸਮਾਚਾਰ ਸੇਵਾ
ਊਨਾ, ਜਨਵਰੀ 27

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਜਨਮੇ 93 ਸਾਲਾ ਸਾਬਕਾ ਭਾਰਤੀ ਹਾਕੀ ਖਿਡਾਰੀ ਚਰਨਜੀਤ ਸਿੰਘ ਦਾ ਅੱਜ ਸਵੇਰੇ 5 ਵਜੇ ਦੇਹਾਂਤ ਹੋ ਗਿਆ। ਉਹ ਅਧਰੰਗ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਊਨਾ ਦੇ ਮੋਕਸ਼ਧਾਮ ’ਚ ਸ਼ਾਮ 4 ਵਜੇ ਕੀਤਾ ਜਾਵੇਗਾ। ਚਰਨਜੀਤ ਸਿੰਘ 1964 ਓਲੰਪਿਕ ਹਾਕੀ ਟੀਮ ਦੇ ਕਪਤਾਨ ਸਨ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਡਾਇਰੈਕਟਰ ਦੇ ਅਹੁਦੇ ’ਤੇ ਰਹਿ ਚੁੱਕੇ ਹਨ।

ਚਰਨਜੀਤ ਸਿੰਘ ਨੂੰ 1963 ’ਚ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਪਰ ਓਲੰਪਿਕ ’ਚ ਸੋਨ ਤਮਗਾ ਜਿੱਤਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ 1964 ’ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰਾਜ ਪੱਧਰੀ ਤੇ ਹੋਰ ਸਨਮਾਨ ਵੀ ਹਾਸਲ ਕੀਤੇ।

Facebook Page: https://www.facebook.com/factnewsnet

See videos: https://www.youtube.com/c/TheFACTNews/videos