ਫੈਕਟ ਸਮਾਚਾਰ ਸੇਵਾ
ਬੈਂਗਲੁਰੂ, ਨਵੰਬਰ 27
ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਆਈ.ਸੀ.ਸੀ. ਦੀ ਤਾਜ਼ਾ ਟੈਸਟ ਰੈਂਕਿੰਗ ’ਚ ਇਕ ਵਾਰ ਫਿਰ ਚੋਟੀ ’ਤੇ ਪਹੁੰਚ ਗਏ ਹਨ। ਬੁਮਰਾਹ ਨੇ ਹਾਲ ਹੀ ’ਚ ਆਸਟ੍ਰੇਲੀਆ ਖਿਲਾਫ਼ ਪਰਥ ’ਚ ਖੇਡੇ ਗਏ ਪਹਿਲੇ ਟੈਸਟ ਮੈਚ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕੁੱਲ ਅੱਠ ਵਿਕਟਾਂ ਲਈਆਂ। ਬੁਮਰਾਹ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਲਈ ਪਲੇਅਰ ਆਫ਼ ਦ ਮੈਚ ਵੀ ਚੁਣਿਆ ਗਿਆ।
ਬੁਮਰਾਹ ਨੇ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ਵਿਚ ਇਸ ਮੈਚ ਦੀ ਕਪਤਾਨੀ ਕੀਤੀ ਅਤੇ ਟੀਮ ਨੇ ਉਨ੍ਹਾਂ ਦੀ ਅਗਵਾਈ ਵਿਚ ਜਿੱਤ ਦਰਜ ਕੀਤੀ ਅਤੇ ਪੰਜ ਮੈਚਾਂ ਦੀ ਲੜੀ ਵਿਚ 1-0 ਦੀ ਬੜ੍ਹਤ ਬਣਾ ਲਈ। ਬੁਮਾਰਾਹ ਨੇ ਦੱਖਣੀ ਅਫ਼ਰੀਕਾ ਦੇ ਕਾਗਿਸੋ ਰਬਾਡਾ ਨੂੰ ਪਿੱਛੇ ਛੱਡ ਦਿੱਤਾ ਹੈ।