ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 2
ਭਾਰਤ ਨੇ ਆਸਟਰੇਲੀਆ ਖਿਲਾਫ਼ ਤੀਜੇ ਟੀ20 ਕ੍ਰਿਕਟ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਪੰਜ ਮੈਚਾਂ ਦੀ ਲੜੀ ਵਿਚ ਮੇਜ਼ਬਾਨ ਟੀਮ 1-0 ਨਾਲ ਅੱਗੇ ਹੈ। ਲੜੀ ਦਾ ਪਰਥ ਵਿਚ ਖੇਡਿਆ ਪਹਿਲਾ ਮੈਚ ਮੀਂਹ ਦੀ ਭੇਟ ਚੜ੍ਹ ਗਿਆ ਸੀ ਜਦੋਂਕਿ ਦੂਜੇ ਟੀ 20 ਮੁਕਾਬਲੇ ਵਿਚ ਆਸਟਰੇਲੀਆ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ ਸੀ। ਭਾਰਤ ਉਸ ਮੈਚ ਪਹਿਲਾਂ ਬੱਲੇਬਾਜ਼ੀ ਕਰਦਿਆਂ 125 ਦੌੜਾਂ ਹੀ ਬਣਾ ਸਕਿਆ ਸੀ। ਭਾਰਤ ਲਈ ਅਭਿਸ਼ੇਕ ਸ਼ਰਮਾ (68) ਤੇ ਹਰਸ਼ਿਤ ਰਾਣਾ (35) ਨੇ ਹੀ ਕੁਝ ਦਮ ਦਿਖਾਇਆ ਸੀ।







