ਹਾਈਕੋਰਟ ਨੇ ਖਾਰਜ ਕੀਤੀ ਜੈਪਾਲ ਭੁੱਲਰ ਦੇ ਪਰਿਵਾਰ ਦੀ ਪਟੀਸ਼ਨ, ਦੁਬਾਰਾ ਨਹੀਂ ਹੋਵੇਗਾ ਪੋਸਟ ਮਾਰਟਮ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 17

ਕੋਲਕਾਤਾ ਵਿਚ ਹੋਏ ਪੁਲਿਸ ਮੁਕਾਬਲੇ ਦੌਰਾਨ ਮਾਰੇ ਗੈਂਗਸਟਰ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ‘ਤੇ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦੂਸਰੇ ਰਾਜ ਦਾ ਮਾਮਲਾ ਹੋਣ ਦਾ ਹਵਾਲਾ ਦੇ ਕੇ ਜੈਪਾਲ ਦੇ ਪਰਿਵਾਰ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ

ਪਟੀਸ਼ਨ ਰੱਦ ਕਰਨ ਤੋਂ ਬਾਅਦ ਜੈਪਾਲ ਭੁੱਲਰ ਦਾ ਪਰਿਵਾਰ ਸੁਪਰੀਮ ਕੋਰਟ ਦਾ ਰੁੱਖ ਕਰੇਗਾ। ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਉਹ ਆਪਣੇ ਪੁੱਤਰ ਨੂੰ ਟਾਰਚਰ ਕਰਕੇ ਮਾਰੇ ਜਾਣ ਦਾ ਇਨਸਾਫ ਲੈਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਜਿਕਰਯੋਗ ਹੈ ਕਿ ਕੋਲਕਤਾ ‘ਚ ਜੈਪਾਲ ਭੁੱਲਰ ਦੇ ਐਨਕਾਊਂਟਰ ਮਾਮਲੇ ‘ਚ ਪਰਿਵਾਰ ਵੱਲੋਂ ਅਜੇ ਤੱਕ ਭੁੱਲਰ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ।

 

More from this section