ਦੇਸ਼-ਦੁਨੀਆ

ਕਿਸਾਨ ਸੰਘਰਸ਼ : ਯੂਪੀ, ਉੱਤਰਾਖੰਡ ਅਤੇ ਹਰਿਆਣਾ ਸਰਕਾਰ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ ?

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਨਵੰਬਰ 28

ਸਰਕਾਰ ਦੀ ਮੁੱਖ ਚਿੰਤਾ ਅੰਦੋਲਨ ਦੌਰਾਨ ਵੱਖ-ਵੱਖ ਕਾਰਨਾਂ ਕਰ ਕੇ 700 ਤੋਂ ਵੱਧ ਕਿਸਾਨਾਂ ਦੀ ਮੌਤ ਦਾ ਮੁੱਦਾ ਹੈ। ਸੂਤਰਾਂ ਮੁਤਾਬਕ ਭਾਜਪਾ ਸ਼ਾਸਤ ਰਾਜ ਇਸ ਦੇ ਹੱਲ ਲਈ ਆਪਣੀ ਤਰਫੋਂ ਮੁਆਵਜ਼ੇ ਦਾ ਐਲਾਨ ਕਰ ਸਕਦੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਅੰਦੋਲਨ ਦੌਰਾਨ ਮਰਨ ਵਾਲੇ ਜ਼ਿਆਦਾਤਰ ਕਿਸਾਨ ਪੰਜਾਬ ਦੇ ਹਨ। ਅਜਿਹੇ ‘ਚ ਸਰਕਾਰ ਨੂੰ ਵੀ ਪੰਜਾਬ ਸਰਕਾਰ ਅਤੇ ਕਾਂਗਰਸ ‘ਤੇ ਦਬਾਅ ਬਣਾਉਣ ਦਾ ਮੌਕਾ ਮਿਲੇਗਾ।

ਹੁਣ ਉੱਤਰ ਪ੍ਰਦੇਸ਼, ਹਰਿਆਣਾ ਅਤੇ ਉੱਤਰਾਖੰਡ ਦੀਆਂ ਸੂਬਾ ਸਰਕਾਰਾਂ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕਰ ਸਕਦੀਆਂ ਹਨ। ਭਾਜਪਾ ਲੀਡਰਸ਼ਿਪ ਨੇ ਆਪਣੇ ਰਾਜਾਂ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਯੂਪੀ ਸਮੇਤ ਪੰਜ ਰਾਜਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਜਲਦੀ ਤੋਂ ਜਲਦੀ ਖਤਮ ਕਰਨਾ ਚਾਹੁੰਦੀ ਹੈ। ਪਰਾਲੀ ਸਾੜਨ ਨੂੰ ਅਪਰਾਧਿਕ ਕਰਾਰ ਦੇਣ ਦਾ ਐਲਾਨ ਇਸ ਦਿਸ਼ਾ ਵਿੱਚ ਇੱਕ ਕਦਮ ਹੈ। ਹਾਲਾਂਕਿ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦੌਰਾਨ ਇਹ ਪ੍ਰਸਤਾਵ ਕਈ ਵਾਰ ਦਿੱਤਾ ਹੈ।

 

Visit Facebook Page: https://www.facebook.com/factnewsnet

See More videos: https://www.youtube.com/c/TheFACTNews/videos