ਪੰਜਾਬ

ਮੁੱਖ ਮੰਤਰੀ ਚੰਨੀ ਅੱਜ ਬਟਾਲਾ ਸਹਿਕਾਰੀ ਖੰਡ ਮਿੱਲ ਨੂੰ ਅਪਗਰੇਡ ਕਰਨ ਦਾ ਨੀਂਹ ਪੱਥਰ ਰੱਖਣਗੇ

ਫੈਕਟ ਸਮਾਚਾਰ ਸੇਵਾ ਬਟਾਲਾ, ਨਵੰਬਰ 19

ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ 68ਵਾਂ ਰਾਜ ਪੱਧਰੀ ਸਹਿਕਾਰਤਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਉੱਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਸਾਮਿਲ ਹੋਣਗੇ।

ਇਹ ਜਾਣਕਾਰੀ ਦਿੰਦਿਆਂ ਬਟਾਲਾ ਸਹਿਕਾਰੀ ਖੰਡ ਮਿੱਲ ਦੇ ਚੈਅਰਮੇਨ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਨਵੇਂ ਸੂਗਰ ਪਲਾਂਟ 3500 ਟੀ.ਸੀ.ਡੀ. ਸਮਰੱਥਾ ਨੂੰ 5000 ਟੀ.ਸੀ.ਡੀ. ਤੱਕ ਵਧਾਉਣਯੋਗ ਸਮੇਤ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤਾ ਜਾ ਰਿਹਾ ਪ੍ਰੋਜੈਕਟ ਸਮੂਹ ਬਟਾਲਾ ਇਲਾਕੇ ਦੇ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਿਤ ਹੋਵੇਗਾ।

ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ੂਗਰ ਮਿੱਲ ਬਟਾਲਾ ਵਿਖੇ ਇਹ ਰਾਜ ਪੱਧਰੀ ਸਮਾਗਮ ਦੌਰਾਨ ਸਹਿਕਾਰਤਾ ਸਪਤਾਹ ਸਬੰਧੀ ਪ੍ਰੋਗਰਾਮ ਸਵੇਰੇ 11:00 ਵਜੇ ਸ਼ੁਰੂ ਹੋ ਜਾਵੇਗਾ ਅਤੇ ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਕਾਸ਼ਤ ਅਤੇ ਨਵੀਆਂ ਕਿਸਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪ੍ਰੇਰਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕਿਸਾਨਾਂ ਨੂੰ ਸੰਬੋਧਨ ਕੀਤਾ ਜਾਵੇਗਾ।