ਪੰਜਾਬ

ਆਜ਼ਾਦੀ ਦਿਹਾੜੇ ਤੋਂ ਦੋ ਦਿਨ ਪਹਿਲਾਂ ਅੰਮ੍ਰਿਤਸਰ ‘ਚ ਮਿਲਿਆ ਜ਼ਿੰਦਾ ਹੈਂਡ ਗਰਨੇਡ, ਨਕਾਰਾ ਕਰਨ ਵੇਲੇ ਹੋਇਆ ਧਮਾਕਾ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ , ਅਗਸਤ 13

ਅੰਮ੍ਰਿਤਸਰ ਦੇ ਸਭ ਤੋਂ ਪਾਸ਼ ਇਲਾਕਿਆਂ ‘ਚ ਸ਼ਾਮਲ ਰਣਜੀਤ ਐਵੀਨਿਊ ‘ਚ ਅੱਜ ਸਵੇਰੇ ਇਕ ਹੈਂਡ ਗਰਨੇਡ ਬਰਾਮਦ ਹੋਇਆ ਹੈ। ਹੈਂਡ ਗਰਨੇਡ ਮਿਲਣ ਦੀ ਸੂਚਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਮੌਕੇ ‘ਤੇ ਪੁਲਿਸ ਪਹੁੰਚ ਚੁੱਕੀ ਹੈ। ਮੌਕੇ ‘ਤੇ ਪੁੱਜੇ ਬੰਬ ਰੋਕੂ ਦਸਤੇ ਵੱਲੋਂ ਹੈਂਡ ਗਰਨੇਡ ਨੂੰ ਜਾਂਚ ਤੋਂ ਬਾਅਦ ਨਕਾਰਾ ਕਰਨ ਵੇਲੇ ਜ਼ੋਰਦਾਰ ਧਮਾਕਾ ਹੋਇਆ। ਇਸ ਤਰ੍ਹਾਂ ਵੱਡਾ ਹਾਦਸਾ ਹੋਣ ਤੋਂ ਟਲ਼ ਗਿਆ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਇਸ ਦੇ ਪਿੱਛੇ ਅੱਤਵਾਦੀਆਂ ਦਾ ਹੱਥ ਹੈ।

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਧੇਰੇ ਸਾਵਧਾਨੀ ਵਰਤ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਇਸ ਦੇ ਪਿੱਛੇ ਅੱਤਵਾਦੀਆਂ ਦਾ ਹੱਥ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਧੇਰੇ ਸਾਵਧਾਨੀ ਵਰਤ ਰਹੀ ਹੈ। ਜਾਂਚ ਵਿਚ ਸਾਹਮਣੇ ਆਇਆ ਕਿ ਜਿਸ ਗਲ਼ੀ ‘ਚੋਂ ਬੰਬ ਮਿਲਿਆ, ਉੱਥੇ ਕਦੀ ਫ਼ੌਜ ਦੇ ਰਿਟਾਇਰਡ ਕਰਨਲ ਰਹਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਨਗਰ ਨਿਗਮ ਮੁਲਾਜ਼ਮ ਰਣਜੀਤ ਐਵੀਨਿਊ ‘ਚ ਸਫ਼ਾਈ ਮੁਹਿੰਮ ਚਲਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਹੈੰਡ ਗਰਨੇਡ ਦੇਖਿਆ। ਉਨ੍ਹਾਂ ਇਸ ਦੀ ਸੂਚਨਾ ਆਪਣੇ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦੇ ਪਿੰਡ ਡਾਲੇਕੇ ‘ਚ ਟਿਫਿਨ ਬੰਬ ਬਰਾਮਦ ਕੀਤਾ ਸੀ। ਇਹ ਬੰਬ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟਿਆ ਗਿਆ ਸੀ। ਬੰਬ ਮਿਲਣ ਤੋਂ ਬਾਅਦ ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਡੀਜੀਪੀ ਦਿਨਕਰ ਗੁਪਤਾ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਸੀ ਕਿ ਇਸ ‘ਚ ਦੋ ਕਿੱਲੋ ਆਰ ਡੀ ਐਕਸ ਸੀ ਅਤੇ ਇਸ ‘ਚ ਸਵਿੱਚ ਮੈਕੇਨਿਜ਼ਮ ਵਾਲਾ ਟਾਈਮ ਬੰਬ ਸੀ। ਇਸ ‘ਚ ਸਪ੍ਰਿੰਗ ਮੇਕੇਨਿਜ਼ਮ, ਮੈਗਨੈਟਿਕ ਤੇ 3 ਡੈਟੋਨੇਟਰ ਵੀ ਮਿਲੇ ਸਨ। ਸੰਭਾਵਨਾ ਪ੍ਰਗਟਾਈ ਗਈ ਸੀ ਕਿ ਪਾਕਿਸਤਾਨ ‘ਚ ਬੈਠੇ ਅੱਤਵਾਦੀ ਸੰਗਠਨ ਕਿਸੇ ਵੱਡੇ ਅੱਤਵਾਦੀ ਸੰਗਠਨ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਹਨ। ਅੰਮ੍ਰਿਤਸਰ ‘ਚ ਅੱਜ ਮਿਲਿਆ ਹੈਂਡ ਗਰਨੇਡ ਵੀ ਅੱਤਵਾਦੀ ਸਾਜ਼ਿਸ਼ ਹੋ ਸਕਦਾ ਹੈ।