ਦੇਸ਼-ਦੁਨੀਆ

ਮਈ ਦੇ ਪਹਿਲੇ ਦਿਨ ਹੀ ਮਹਿੰਗਾ ਹੋਇਆ ਗੈਸ ਸਿਲੰਡਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਮਈ 1

ਪੰਜ ਸੂਬਿਆਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਹੁਣ ਮਹਿੰਗਾਈ ਵਧਣੀ ਸ਼ੁਰੂ ਹੋ ਗਈ ਹੈ। ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ‘ਚ ਅੱਜ 1 ਮਈ ਨੂੰ 100 ਰੁਪਏ ਤੋਂ ਜ਼ਿਆਦਾ ਵਾਧਾ ਹੋਇਆ ਹੈ। ਇਹ ਵਾਧਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ‘ਤੇ ਹੋਇਆ ਹੈ। ਫ਼ਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੇ ਖ਼ਪਤਕਾਰਾਂ ਨੂੰ ਰਾਹਤ ਮਿਲੀ ਹੈ।

ਦਸ ਦੇਈਏ ਕਿ ਪਿਛਲੇ ਮਹੀਨੇ 1 ਅਪ੍ਰੈਲ ਨੂੰ ਕਮਰਸ਼ੀਅਲ ਐੱਲ.ਪੀ.ਜੀ. ਕੀਮਤਾਂ ‘ਚ 250 ਰੁਪਏ ਦਾ ਵਾਧਾ ਹੋਇਆ ਸੀ। ਜੇਕਰ ਅੱਜ ਦਿੱਲੀ ‘ਚ 19 ਕਿਲੋਗ੍ਰਾਮ ਦਾ ਐੱਲ.ਪੀ. ਜੀ. ਸਿਲੰਡਰ ਰਿਫਿਲ ਕੀਤਾ ਜਾਂਦਾ ਹੈ ਤਾਂ 2355.50 ਰੁਪਏ ਅਦਾ ਕਰਨੇ ਪੈਣਗੇ। 30 ਅਪ੍ਰੈਲ ਤੱਕ ਸਿਰਫ਼ 2253 ਰੁਪਏ ਹੀ ਖ਼ਰਚਣੇ ਪੈਂਦੇ ਸਨ।

Facebook Page:https://www.facebook.com/factnewsnet

See videos:https://www.youtube.com/c/TheFACTNews/videos