ਪੰਜਾਬ

ਸਿਹਤ ਵਿਭਾਗ ਵੱਲੋਂ ਮਲੇਰੀਆ ਰੋਕੂ ਗਤੀਵਿਧੀਆਂ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੂਨ 15

ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਦੇ ਦਿਸ਼ਾ ਨਿਰਦੇਸ਼ ਅਧੀਨ ਐਂਟੀ ਮਲੇਰੀਆ ਮਹੀਨੇ ਦੀਆਂ ਗਤੀਵਿਧੀਆਂ ਅਧੀਨ ਹੁਣ ਤੱਕ ਜ਼ਿਲਾ ਬਰਨਾਲਾ ਦੇ 214 ਛੱਪੜਾਂ ਵਿੱਚ ਗੰਬੂਸੀਆ ਮੱਛੀਆਂ ਛੱਡੀਆਂ ਗਈਆਂ ਹਨ, ਜੋ ਕਿ ਮੱਛਰ ਦੇ ਲਾਰਵੇ ਨੂੰ ਖਤਮ ਕਰਦੀਆਂ ਹਨ।

ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਇਸ ਮਹੀਨੇ ਦੌਰਾਨ ਵਿਸ਼ੇਸ਼ ਤੌਰ ’ਤੇ ਘਰ-ਘਰ ਜਾ ਕੇ ਕੂਲਰਾਂ, ਫਰਿੱਜਾਂ, ਖਾਲੀ ਬਰਤਨਾਂ, ਗਮਲਿਆਂ ਅਤੇ ਖਾਲੀ ਟਾਇਰਾਂ ਆਦਿ ਵਿੱਚ ਖੜੇ ਪਾਣੀ ਦੀ ਚੈਕਿੰਗ ਕੀਤੀ ਜਾ ਰਹੀ ਹੈੈ। ਸਿਹਤ ਵਿਭਾਗ ਦੀ ਟੀਮ ਨੂੰ ਜੇਕਰ ਕਿਤੋਂ ਵੀ ਮੱਛਰ ਦਾ ਲਾਰਵਾ ਮਿਲਦਾ ਹੈ ਤਾਂ ਚਲਾਨ ਲਈ ਅੱਗੇ ਲਿਖਿਆ ਜਾਂਦਾ ਹੈ।

ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਮਲੇਰੀਆ ਬੁਖਾਰ ਤੋਂ ਬਚਾਅ ਲਈ ਬੁਖਾਰ ਵਾਲੇ ਕੇਸਾਂ ਦੀਆਂ ਬਲੱਡ ਸਲਾਈਡਾਂ ਵੀ ਬਣਾਈਆਂ ਜਾ ਰਹੀਆਂ ਹਨ ਤੇ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਬਰੀਡਿੰਗ ਚੈਕਰਾਂ ਵੱਲੋਂ ਸਪਰੇਅ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋ ਮਨਾਇਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਸਕੇ ਅਤੇ ਮਲੇਰੀਆ ਤੋਂ ਬਚਾਅ ਕੀਤਾ ਜਾ ਸਕੇ।

ਇਸ ਮੌਕੇ ਡਾ . ਰਮਾਨਦੀਪ ਅਤੇ ਗੁਰਮੇਲ ਸਿੰਘ ਢਿੱਲੋਂ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਮਲੇਰੀਆ ਤੋਂ ਬਚਾਅ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ ਦੀ ਵਰਤੋਂ ਆਦਿ ਕਰਨੀ ਚਾਹੀਦੀ ਹੈ। ਸਿਹਤ ਵਿਭਾਗ ਦੀ ਟੀਮ ਵਿੱਚ ਗਣੇਸ਼ ਦੱਤ ਅਤੇ ਮਿੱਠੂ ਸਿੰਘ ਐਮਪੀਐਚਡਬਲਿਊ, ਗੁਲਾਬ ਸਿੰਘ ਇੰਸੈਕਟ ਕੁਲੈਟਰ ਅਤੇ ਬਰੀਡਿੰਗ ਚੈਕਰ ਹਾਜ਼ਰ ਸਨ।