ਦੇਸ਼-ਦੁਨੀਆ

ਦਿੱਲੀ ’ਚ ਮਾਸਕ ਪਹਿਨਣਾ ਹੋਇਆ ਲਾਜ਼ਮੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 20

ਦਿੱਲੀ ’ਚ ਕੋਵਿਡ-19 ਦੇ ਮਾਮਲਿਆਂ ’ਚ ਵਾਧੇ ਦੇ ਮੱਦੇਨਜ਼ਰ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ. ਡੀ. ਐੱਮ. ਏ.) ਨੇ ਮਾਸਕ ਪਹਿਨਣਾ ਲਾਜ਼ਮੀ ਕਰਨ ਦਾ ਫ਼ੈਸਲਾ ਕੀਤਾ ਹੈ। ਉਲੰਘਣਾ ਕਰਨ ਵਾਲਿਆਂ ’ਤੇ 500 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। ਰਾਸ਼ਟਰੀ ਰਾਜਧਾਨੀ ’ਚ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ’ਤੇ 500 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।

ਦਿੱਲੀ ’ਚ ਪਿਛਲੇ ਕੁਝ ਦਿਨਾਂ ’ਚ ਕੋਵਿਡ-19 ਕੇਸਾਂ ’ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ 501 ਨਵੇਂ ਕੇਸ ਦਰਜ ਕੀਤੇ ਗਏ, ਜਦਕਿ ਕੋਈ ਮੌਤ ਨਹੀਂ ਹੋਈ ਹੈ। ਇਨ੍ਹਾਂ ਨਵੇਂ ਕੇਸਾਂ ਨਾਲ ਦਿੱਲੀ ’ਚ ਸੰਕਰਮਣ ਦੀ ਗਿਣਤੀ 18,69,051 ਹੋ ਗਈ ਹੈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 26,160 ’ਤੇ ਪਹੁੰਚ ਗਈ ਹੈ।

Facebook Page:https://www.facebook.com/factnewsnet

See videos:https://www.youtube.com/c/TheFACTNews/videos