ਦੇਸ਼-ਦੁਨੀਆ

ਦਿੱਲੀ ਪੁਲਿਸ ਦੇ 300 ਤੋਂ ਜ਼ਿਆਦਾ ਮੁਲਾਜ਼ਮ ਕੋਰੋਨਾ ਪਾਜ਼ੇਟਿਵ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 10

ਕੋਰੋਨਾ ਆਪਣਾ ਕਹਿਰ ਵਿਖਾ ਰਿਹਾ ਹੈ ਅਤੇ ਇਸੇ ਲੜੀ ਵਿਚ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੇ 300 ਤੋਂ ਵੱਧ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿਚ 22 ਹਜ਼ਾਰ 751 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 15 ਲੱਖ 49 ਹਜ਼ਾਰ 730 ਹੋ ਗਈ ਹੈ।