ਫ਼ਿਲਮੀ ਗੱਲਬਾਤ

ਮੁੰਬਈ ਹਾਈ ਕੋਰਟ ਵਲੋਂ ਕੋਰੋਨਾ ਦੀ ਦਵਾਈ ਨੂੰ ਲੈ ਕੇ ਸੋਨੂ ਸੂਦ ਤੇ ਜਾਂਚ ਦੇ ਹੁਕਮ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 16

ਕੋਰੋਨਾ ਮਹਾਮਾਰੀ ਦੌਰਾਨ ਸੋਨੂੰ ਸੂਦ ਲੋਕਾਂ ਦੇ ਮਸੀਹਾ ਬਣ ਕੇ ਉਭਰੇ ਸਨ। ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਕਈ ਲੋਕਾਂ ਨੂੰ ਕੋਰੋਨਾ ਦੀਆਂ ਦਵਾਈਆਂ ਉਪਲੱਬਧ ਕਰਵਾ ਕੇ ਉਨ੍ਹਾਂ ਦੀ ਮਦਦ ਕੀਤੀ। ਹੁਣ ਮੁੰਬਈ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਅਦਾਕਾਰ ਸੋਨੂੰ ਸੂਦ ਤੇ ਵਿਧਾਇਕ ਜ਼ੀਸ਼ਾਨ ਸਿੱਦੀਕੀ ਦੀ ਸਖ਼ਤ ਜਾਂਚ ਕਰ ਕੇ ਪਤਾ ਲਗਾਉਣ ਕਿ ਕੋਰੋਨਾ ਦੀ ਦਵਾਈ ਇਨ੍ਹਾਂ ਕੋਲ ਕਿਸ ਤਰ੍ਹਾਂ ਪਹੁੰਚੀ ਹੈ। ਮੁੰਬਈ ਹਾਈ ਕੋਰਟ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਕਿ ਸੈਲੀਬਿ੍ਰਟੀ ਆਪਣੇ ਆਪ ਨੂੰ ਮਸੀਹਾ ਦੱਸ ਰਹੇ ਸਨ, ਜਦਕਿ ਉਨ੍ਹਾਂ ਨੇ ਇਸ ਗੱਲ ਦੀ ਵੀ ਪੁਸ਼ਟੀ ਨਹੀਂ ਕਿ ਕੀ ਦਵਾਈਆਂ ਨਕਲੀ ਹਨ ਜਾਂ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਉਨ੍ਹਾਂ ਤਕ ਪਹੁੰਚਾਈਆਂ ਜਾ ਰਹੀਆਂ ਹਨ।

ਮੁੰਬਈ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਸਥਾਨਕ ਕਾਂਗਰਸ ਵਿਧਾਇਕ ਜ਼ੀਸ਼ਾਨ ਸਿੱਦੀਕੀ ਅਤੇ ਅਦਾਕਾਰ ਸੋਨੂੰ ਸੂਦ ਦੀ ਜਾਂਚ ਕਰਨ ਲਈ ਕਿਹਾ ਹੈ। ਹਾਈ ਕੋਰਟ ਨੇ ਹੁਕਮ ਦਿੱਤਾ ਕਿ ਕੋਰੋਨਾ ਮਹਾਮਾਰੀ ਦੌਰਾਨ ਇਨ੍ਹਾਂ ਦੋਵਾਂ ਦੁਆਰਾ ਉਪਲਬਧ ਕੀਤੀਆਂ ਗਈਆਂ ਦਵਾਈਆਂ ਦੇ ਮਾਮਲੇ ’ਚ ਪੁੱਛਗਿੱਛ ਕੀਤੀ ਜਾਵੇ।

ਦਰਅਸਲ ਸੋਨੂੰ ਸੂਦ ਅਤੇ ਜ਼ੀਸ਼ਾਨ ਸਿੱਦੀਕੀ ਨੇ ਸੋਸ਼ਲ ਮੀਡੀਆ ’ਤੇ ਆਉਣ ਵਾਲੀਆਂ ਅਪੀਲਾਂ ਦੇ ਮਾਧਿਅਮ ਨਾਲ ਲੋਕਾਂ ਨੂੰ ਕੋਰੋਨਾ ਦੀਆਂ ਦਵਾਈਆਂ ਉਪਲਬੱਧ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੰਬਈ ਹਾਈ ਕੋਰਟ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਕਿ ਕਲਾਕਾਰਾਂ ਦਾ ਵਿਵਹਾਰ ਮਸੀਹਾ ਦੇ ਅਨੁਸਾਰ ਸੀ। ਜਦਕਿ ਇਹ ਇਸ ਗੱਲ ਦੀ ਵੀ ਜਾਂਚ ਨਹੀਂ ਕਰ ਪਾ ਰਹੇ ਕਿ ਕੀ ਦਵਾਈਆਂ ਨਕਲੀ ਤਾਂ ਨਹੀਂ ਹੈ ਜਾਂ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਤਾਂ ਨਹੀਂ ਆ ਰਹੀਆਂ ਹਨ।