ਫ਼ੈਕਟ ਸਮਾਚਾਰ ਸੇਵਾ
ਅਟਾਰੀ, ਜਨਵਰੀ 23
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਏ ਗਏ। ਗੁਰੂ ਅਰਜਨ ਦੇਵ ਸੇਵਕ ਸਭਾ ਦੇ ਪ੍ਰਧਾਨ ਜਥੇਦਾਰ ਕਰਨਜੀਤ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਸਾਹਿਬ ਵਿਖੇ ਪਹੁੰਚਣਗੇ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਬਾਰੇ ਵੀ ਚਾਨਣਾ ਪਾਇਆ।
Facebook Page: https://www.facebook.com/factnewsnet
See videos:https://www.youtube.com/c/TheFACTNews/videos