ਚੰਡੀਗੜ੍ਹ

ਕੌਮੀ ਗ੍ਰੀਨ ਟ੍ਰਿਬਿਊਨਲ ਵਲੋਂ ਓਮੈਕਸ ਚੰਡੀਗੜ੍ਹ ਐਕਸਟੈਂਸ਼ਨ ਹਾਊਸਿੰਗ ਪ੍ਰਾਜੈਕਟ ਦਾ ਦੌਰਾ ਕਰਨ ਦੇ ਨਿਰਦੇਸ਼

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਮਈ 28

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸਾਂਝੀ ਕਮੇਟੀ ਨੂੰ ਓਮੈਕਸ ਚੰਡੀਗੜ੍ਹ ਐਕਸਟੈਂਸ਼ਨ ਹਾਊਸਿੰਗ ਪ੍ਰਾਜੈਕਟ ਦਾ ਦੌਰਾ ਕਰਨ ਅਤੇ ਰੀਅਲਟੀ ਡਿਵੈਲਪਰ ਵੱਲੋਂ ਦਾਇਰ ਕੀਤੀ ਅਪੀਲ ’ਤੇ ਦੋ ਮਹੀਨਿਆਂ ਦੇ ਅੰਦਰ ਵਾਤਾਵਰਨ ਕਲੀਅਰੈਂਸ ਬਾਰੇ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਐੱਨਜੀਟੀ ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ‘ਅਸੀਂ ਇਸ ਪੜਾਅ ‘ਤੇ ਕੋਈ ਅੰਤਰਿਮ ਰਾਹਤ ਦੇਣ ਦੇ ਇੱਛੁਕ ਨਹੀਂ ਹਾਂ ਪਰ ਕੋਈ ਵੀ ਚੱਲ ਰਹੀ ਉਸਾਰੀ ਅਗਲੇ ਹੁਕਮਾਂ ਤਹਿਤ ਹੋਵੇਗੀ।’ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ।

Facebook Page:https://www.facebook.com/factnewsnet

See videos:https://www.youtube.com/c/TheFACTNews/videos