ਪੰਜਾਬ

ਨਵਜੋਤ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 27

ਪੰਜਾਬ ਦੇ ਨਵੇਂ ਬਣੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵਿਚ ਨਵਜੋਤ ਸਿੰਘ ਸਿੱਧੂ ਦੀ ਬੈਠਕ ਜਾਰੀ ਹੈ।

ਇਸ ਮੀਟਿੰਗ ‘ਚ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਹਾਜ਼ਰ ਹਨ ਅਤੇ ਇਸ ਤੋਂ ਬਿਨਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਮੀਟਿੰਗ ‘ਚ ਮੌਜੂਦ ਹਨ।