ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੂਨ 21
ਸੁਪਰੀਮ ਕੋਰਟ ਨੇ ਫਿਰ ਤੋਂ NEET-UG 2024 ਕਾਊਂਸਲਿੰਗ ਦੀ ਪ੍ਰਕਿਰਿਆ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਨੋਟਿਸ ਜਾਰੀ ਕੀਤਾ। ਸੁਪਰੀਮ ਕੋਰਟ ਨੇ ਨਵੀਆਂ ਪਟੀਸ਼ਨਾਂ ਨੂੰ ਪੈਂਡਿੰਗ ਪਟੀਸ਼ਨਾਂ ਨਾਲ ਟੈਗ ਕਰ ਦਿੱਤਾ ਅਤੇ 8 ਜੁਲਾਈ ਨੂੰ ਸੁਣਵਾਈ ਪਾ ਦਿੱਤੀ।
ਸੁਪਰੀਮ ਕੋਰਟ ਨੇ ਕੱਲ੍ਹ ਵੀ NEET UG ਕਾਊਂਸਲਿੰਗ ਨੂੰ ਲੈ ਕੇ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਸਟੇਅ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਜੇ ਪ੍ਰੀਖਿਆ ਰੱਦ ਨਹੀਂ ਕੀਤੀ ਜਾਂਦੀ ਤਾਂ ਕਾਊਂਸਲਿੰਗ ਵੀ ਜਾਰੀ ਰਹੇਗੀ। ਅਦਾਲਤ ਨੇ ਕਿਹਾ ਸੀ ਕਿ ਅਸੀਂ ਇਸ ਨੂੰ ਰੋਕ ਨਹੀਂ ਸਕਦੇ।
ਅਦਾਲਤ ਨੇ ਹਾਈ ਕੋਰਟ ‘ਚ ਚੱਲ ਰਹੇ ਸਾਰੇ ਕੇਸਾਂ ’ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ ਤੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇ ਇਸ ‘ਚ 0.001 ਫ਼ੀਸਦੀ ਲਾਪਰਵਾਹੀ ਹੋਈ ਤਾਂ ਜਾਂਚ ਕੀਤੀ ਜਾਵੇਗੀ।