ਪੰਜਾਬ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ RSS ਦਾ ਬੰਦਾ ਕਹਿਣ ‘ਤੇ ਵਿਧਾਇਕ ਨੂੰ ਭੇਜਿਅ ਨੋਟਿਸ

ਫੈਕਟ ਸਮਾਚਾਰ ਸੇਵਾ
ਪਟਿਆਲਾ, ਨਵੰਬਰ 28

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਨੂੰ ਸਮੁੱਚੇ ਮੀਡੀਆ ਦੇ ਸਾਹਮਣੇ ਆਰ.ਐਸ.ਐਸ ਦਾ ਬੰਦਾ ਕਹਿਣ ਉਤੇ ਹੁਣ ਰੱਫ਼ੜ ਵੱਧ ਰਿਹਾ ਲੱਗਦਾ ਹੈ। ਹੁਣ ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਇਹ ਬਿਆਨ ਮਹਿੰਗਾ ਪੈ ਸਕਦਾ ਹੈ। ਵੀਸੀ ਨੇ ਵਿਧਾਇਕ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਵਿੱਚ ਵਿਧਾਇਕ ਜਲਾਲਪੁਰ ਨੂੰ 15 ਦਿਨਾਂ ਵਿੱਚ ਵੀਸੀ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ ਨਹੀਂ ਤਾਂ ਉਨ੍ਹਾਂ ਖ਼ਿਲਾਫ਼ 20 ਕਰੋੜ ਦਾ ਮਾਣਹਾਨੀ ਦਾ ਦਾਅਵਾ ਕੀਤਾ ਜਾਵੇਗਾ।

ਵੀਸੀ ਪ੍ਰੋ. ਅਰਵਿੰਦ ਨੇ ਕਿਹਾ ਕਿ ਉਹ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀ ਹਨ। ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਜਲਾਲਪੁਰ ਨੇ ਬਿਨਾਂ ਤੱਥਾਂ ਤੋਂ ਉਨ੍ਹਾਂ ਖਿਲਾਫ ਬਹੁਤ ਹੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ। ਵੀਸੀ ਪ੍ਰੋ. ਅਰਵਿੰਦ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ ਅਤੇ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਉਨ੍ਹਾਂ ਆਪਣੇ ਵਕੀਲ ਰਾਹੀਂ ਵਿਧਾਇਕ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

Visit Facebook Page: https://www.facebook.com/factnewsnet

See More videos: https://www.youtube.com/c/TheFACTNews/videos