ਪੰਜਾਬ

ਪੰਜਾਬ ‘ਚ ਘਰੇਲੂ ਬਿਜਲੀ ਦੀਆਂ ਦਰਾਂ ਘਟਾਉਣ ਦਾ ਨੋਟੀਫਿਕੇਸ਼ਨ ਜਾਰੀ

ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 24
 

ਪੰਜਾਬ ਸਰਕਾਰ ਵਲੋਂ ਮੰਗਲਵਾਰ ਨੂੰ ਘਰੇਲੂ ਸ਼੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਘਟਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।

ਨੋਟੀਫਿਕੇਸ਼ਨ ਅਨੁਸਾਰ 7 ਕਿਲੋਵਾਟ ਤੱਕ ਦੇ ਮੰਜ਼ੂਰਸ਼ੁਦਾ ਲੋਡ ਵਾਲੇ ਘਰੇਲੂ ਸ਼੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ‘ਚ 3 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ, ਨਾਲ ਹੀ ਕਟੌਤੀ ਤੋਂ ਬਾਅਦ ਸੋਧੀਆਂ ਦਰਾਂ ਬਾਰੇ ਦੱਸਿਆ ਗਿਆ ਹੈ।

ਬਿਜਲੀ ਦੀਆਂ ਦਰਾਂ ਘਟਾਉਣ ਦੇ ਹੁਕਮ 1 ਨਵੰਬਰ ਤੋਂ ਪ੍ਰਭਾਵੀ ਹੋਣਗੇ।