ਜ਼ਿਲੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਇਮਤਿਹਾਨ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਅਗਸਤ 8

ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰਵਾਏ ਜਾ ਚੁੱਕੇ ਪਾਠਕ੍ਰਮ ਦੇ ਮੁਲਾਂਕਣ ਲਈ 7 ਅਗਸਤ ਤੋਂ 13 ਅਗਸਤ ਤੱਕ ਕਰਵਾਈ ਜਾਣ ਵਾਲੀ ਆਨਲਾਈਨ ਅਗਸਤ ਪ੍ਰੀਖਿਆ ਸ਼ੁਰੂ ਹੋ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਮੂਹ ਪ੍ਰਾਇਮਰੀ ਸਕੂਲਾਂ ’ਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਆਨਲਾਈਨ ਪ੍ਰੀਖਿਆ ਸ਼ੁਰੂ ਹੋ ਚੁੱਕੀ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਦਿਨ ਹੋਈ ਪੰਜਾਬੀ ਵਿਸ਼ੇ ਦੀ ਪ੍ਰੀਖਿਆ ’ਚ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਅਗਵਾਈ ਹੇਠ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ।

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਪ੍ਰੀਖਿਆ ’ਚ ਇਸ ਵਰੇ ਹੋਣ ਵਾਲੀ ਰਾਸ਼ਟਰੀ ਪ੍ਰਾਪਤੀ ਸਰਵੇ ਪ੍ਰੀਖਿਆ ਆਧਾਰਿਤ ਪ੍ਰਸ਼ਨ ਸ਼ਾਮਿਲ ਕੀਤੇ ਗਏ ਹਨ, ਤਾਂ ਕਿ ਵਿਦਿਆਰਥੀ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ’ਚ ਬਿਹਤਰ ਪ੍ਰਦਰਸ਼ਨ ਕਰ ਸਕਣ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਅਤੇ ਦੂਜੀ ਜਮਾਤਾਂ ਦੇ ਪ੍ਰਸ਼ਨ ਪੱਤਰ ’ਚ 10 ਪ੍ਰਸ਼ਨ ਆਉਣਗੇ, ਜਦਕਿ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦਾ ਪ੍ਰਸ਼ਨ ਪੱਤਰ 20 ਪ੍ਰਸ਼ਨਾਂ ਦਾ ਹੋਵੇਗਾ। ਸਵਾਗਤ ਜ਼ਿੰਦਗੀ ਅਤੇ ਆਮ ਗਿਆਨ ਵਿਸ਼ਿਆਂ ਦਾ ਪ੍ਰਸ਼ਨ ਪੱਤਰ ਸਾਰੀਆਂ ਜਮਾਤਾਂ ਲਈ 5 ਪ੍ਰਸ਼ਨਾਂ ਦਾ ਹੋਵੇਗਾ।

ਜ਼ਿਲਾ ਕੋ-ਆਰਡੀਨੇਟਰ ਪੜੋ ਪੰਜਾਬ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੜੋ ਪੰਜਾਬ ਟੀਮ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਦਾ ਸਹਿਯੋਗ ਕਰਕੇ ਆਨਲਾਈਨ ਪ੍ਰੀਖਿਆ ’ਚ ਵਿਦਿਆਰਥੀਆਂ ਦੀ ਸੌ ਫੀਸਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

More from this section