ਧਰਮ ਤੇ ਵਿਰਸਾ

ਪਾਕਿਸਤਾਨ ਜਾਣ ਵਾਲੇ ਜਥਿਆਂ ਨੂੰ ਭਾਰਤ ਤੇ ਪਾਕਿਸਤਾਨ ਸਰਕਾਰ ਵੱਲੋਂ ਰੋਕਿਆ ਜਾਣਾ ਮੰਦਭਾਗਾ : ਜਥੇਦਾਰ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ , ਜੂਨ 20

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਨੈਤਿਕ ਕੁਕਰਮ ‘ਚ ਫਸੇ ਮੁਲਾਜ਼ਮ ਨੂੰ ਫੌਰੀ ਤੌਰ ’ਤੇ ਫਾਰਗ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਕੀਤੀ ਸਿੱਖ ਸੰਸਥਾਵਾਂ ਦੇ ਵਿੱਚ ਹੀ ਸਿੱਖ ਅਨੈਤਿਕ ਕਾਰਵਾਈ ਵਿਚ ਫਸ ਰਹੇ ਹਨ। ਉਨ੍ਹਾਂ ਕਿਹਾ ਕਿ ਕੁਰਾਹਿਤ ਕਰਨ ਵਾਲਾ ਕੋਈ ਵੀ ਮੁਲਾਜ਼ਮ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਕਿਉਂਕਿ ਕੁਰਾਹਿਤ ਨਾਲ ਅੰਮ੍ਰਿਤ ਭੰਗ ਹੋ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਦਾ ਅੰਮ੍ਰਿਤਧਾਰੀ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਕਿਰਦਾਰ ਉੱਚਾ ਤੇ ਸੁੱਚਾ ਹੋਣਾ ਚਾਹੀਦਾ ਹੈ, ਸਿੱਖ ਨੂੰ ਆਪਣੇ ਕਿਰਦਾਰ ਨੂੰ ਸੰਭਾਲਣ ਦੀ ਲੋੜ ਹੈ।

ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪਾਕਿਸਤਾਨ ਵਿਖੇ ਜਾਣ ਵਾਲੇ ਜਥਿਆਂ ਨੂੰ ਕਦੀ ਭਾਰਤ ਸਰਕਾਰ ਤੇ ਕਦੀ ਪਾਕਿਸਤਾਨ ਸਰਕਾਰ ਵੱਲੋਂ ਰੋਕਿਆ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜਥੇ ਦੇ ਨਾਲ ਜਾ ਕੇ ਗੁਰੂਘਰਾਂ ਦੇ ਦਰਸ਼ਨ ਦੀਦਾਰੇ ਕਰਨ ਨਾਲ ਜੁੜੀਆਂ ਹੋਈਆਂ ਹਨ। ਪਹਿਲਾਂ ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਜਥੇ ਨੂੰ ਜਾਣ ਤੋਂ ਰੋਕਿਆ ਗਿਆ ਤੇ ਹੁਣ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਜਾਣ ਵਾਲੇ ਜਥੇ ਨੂੰ ਵੀ ਪਾਕਿਸਤਾਨ ਸਰਕਾਰ ਨੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

More from this section