ਦੇਸ਼-ਦੁਨੀਆ

PM ਮੋਦੀ ਕੈਬਨਿਟ ਦਾ ਵਿਸਥਾਰ: ਰਾਸ਼ਟਰਪਤੀ ਭਵਨ ’ਚ ਇਨ੍ਹਾਂ ਮੰਤਰੀਆਂ ਨੇ ਚੁੱਕੀ ਸਹੁੰ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ ਜੁਲਾਈ 07
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਬਨਿਟ ਦਾ ਵਿਸਥਾਰ ਪ੍ਰੋਗਰਾਮ ਸ਼ੁਰੂ ਹੋ ਗਿਆ ਹੈ। ਰਾਸ਼ਟਰਪਤੀ ਭਵਨ ’ਚ ਇਸ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ’ਚ ਸਹੁੰ ਚੁੱਕਣ ਵਾਲੇ ਆਗੂਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਪਹੁੰਚੇ ਹਨ। ਕਈ ਨਵੇਂ ਚਿਹਰਿਆਂ ਦੀ ਕੈਬਨਿਟ ’ਚ ਐਂਟਰੀ ਹੋਵੇਗੀ। ਦੱਸ ਦੇਈਏ ਕਿ ਮੋਦੀ ਸਰਕਾਰ ਦੇ ਮੁੜ ਸੱਤਾ ’ਚ ਆਉਣ ਤੋਂ ਬਾਅਦ ਪਹਿਲੀ ਵਾਰ ਕੈਬਨਿਟ ਦਾ ਵਿਸਥਾਰ ਅਤੇ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਕੈਬਨਿਟ ਦੇ ਵਿਸਥਾਰ ’ਚ 43 ਨਵੇਂ ਮੰਤਰੀ ਸ਼ਾਮਲ ਹੋਣਗੇ। ਨਾਰਾਇਣ ਰਾਣੇ ਨੇ ਕੈਬਨਿਟ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਸਰਵਾਨੰਦ ਸੋਨੋਵਾਲ ਨੇ ਵੀ ਕੈਬਨਿਟ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਵਰਿੰਦਰ ਕੁਮਾਰ ਨੇ ਵੀ ਕੈਬਨਿਟ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਜੋਤੀਰਾਦਿਤਿਆ ਸਿੰਧੀਆ ਨੇ ਵੀ ਕੈਬਨਿਟ ਮੰਤਰੀ ਅਹੁਦੇ ਦੀ ਸਹੁੰ ਚੁੱਕੀ।