ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਦਸੰਬਰ 9
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੌਰੇ ’ਤੇ ਹਨ। ਉਹ ਪਾਣੀਪਤ ਵਿਚ ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੀ ‘ਬੀਮਾ ਸਖੀ’ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਦੇ ਲਈ ਸੈਕਟਰ 13-17 ਦੇ ਦੁਸਹਿਰਾ ਗਰਾਊਂਡ ਵਿਚ ਵੱਡਾ ਪੰਡਾਲ ਲਾਇਆ ਗਿਆ ਹੈ, ਜਿਥੇ 32 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਸਮਾਗਮ ਸਥਾਨ ਦੇ ਆਲੇ-ਦੁਆਲੇ 2 ਕਿਲੋਮੀਟਰ ਤੱਕ ਐਸ.ਪੀ.ਜੀ. ਸੁਰੱਖਿਆ ਤਾਇਨਾਤ ਕੀਤੀ ਗਈ ਹੈ।
ਹਰਿਆਣਾ-ਯੂ.ਪੀ. ਬਾਰਡਰ ’ਤੇ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 13 ਜ਼ਿਲ੍ਹਿਆਂ ਦੇ ਐਸ.ਪੀ., 40 ਡੀ.ਐਸ.ਪੀ. ਅਤੇ ਕਰੀਬ 3.5 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਪਾਣੀਪਤ ਦੇ ਕੁਝ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।