View in English:
May 18, 2024 10:01 am

PM ਮੋਦੀ ਨੇ ਦੇਸ਼ ਦੇ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਗਸਤ 6

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪੰਜਾਬ ਤੇ ਚੰਡੀਗੜ੍ਹ ਸਮੇਤ ਦੇਸ਼ ਦੇ 508 ਸਟੇਸ਼ਨਾਂ ਦਾ ਨੀਂਹ ਪੱਥਰ ਰੱਖਿਆ। ਵੱਖ-ਵੱਖ ਰੇਲਵੇ ਸਟੇਸ਼ਨਾਂ ਤੋਂ ਮੰਤਰੀ ਅਤੇ ਸੰਸਦ ਮੈਂਬਰ ਵੀਡੀਓ ਕਾਨਫਰੰਸਿੰਗ ਰਾਹੀਂ ਨੀਂਹ ਪੱਥਰ ਰੱਖਣ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਪੀਐਮ ਮੋਦੀ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਗਮ ਵਿੱਚ ਸ਼ਾਮਲ ਹੋਏ।

ਇਤਿਹਾਸਕ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਦਾ ਨੀਂਹ ਪੱਥਰ ਸਮਾਗਮ ਹੋਵੇਗਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਪ੍ਰੋਜੈਕਟ ‘ਈਜ਼ ਆਫ਼ ਲਿਵਿੰਗ’ ਨੂੰ ਹੁਲਾਰਾ ਦੇਵੇਗਾ ਅਤੇ ਆਰਾਮ ਦੇ ਨਾਲ-ਨਾਲ ਸਹੂਲਤ ਵੀ ਵਧਾਏਗਾ। ਪੀਐਮ ਮੋਦੀ ਨੇ ਕਿਹਾ ਕਿ ਲਗਭਗ 25,000 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਪੁਨਰ ਵਿਕਾਸ ਨਾਲ ਦੇਸ਼ ਵਿੱਚ ਰੇਲ ਬੁਨਿਆਦੀ ਢਾਂਚੇ ਦੀ ਕਲਪਨਾ ਕਰਨ ਦੇ ਤਰੀਕੇ ਵਿੱਚ ਕ੍ਰਾਂਤੀ ਆਵੇਗੀ।

Leave a Reply

Your email address will not be published. Required fields are marked *

View in English